ਬਿਉਰੋ ਰਿਪੋਰਟ – ਕੇਂਦਰ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ 8ਵੇਂ ਪੇਅ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕਮਿਸ਼ਨ ਦੀਆਂ ਸਿਫ਼ਾਰਸ਼ਾਂ 2026 ਤੋਂ ਲਾਗੂ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਦਿੱਤੀ। ਉਨ੍ਹਾਂ ਕਿਹਾ- ਸੱਤਵਾਂ ਤਨਖਾਹ ਕਮਿਸ਼ਨ 2016 ਵਿੱਚ ਲਾਗੂ ਕੀਤਾ ਗਿਆ ਸੀ, ਇਸ ਦੀਆਂ ਸਿਫ਼ਾਰਸ਼ਾਂ 2026 ਤੱਕ ਜਾਰੀ ਰਹਿਣਗੀਆਂ। ਸੱਤਵਾਂ ਤਨਖਾਹ ਕਮਿਸ਼ਨ 1 ਜਨਵਰੀ, 2016 ਤੋਂ ਲਾਗੂ ਹੋਇਆ ਸੀ। ਇਸ ਤੋਂ ਲਗਭਗ 1 ਕਰੋੜ ਲੋਕਾਂ ਨੂੰ ਲਾਭ ਹੋਇਆ। ਤਨਖਾਹ ਕਮਿਸ਼ਨ ਹਰ 10 ਸਾਲਾਂ ਬਾਅਦ ਲਾਗੂ ਹੁੰਦਾ ਹੈ। ਉਮੀਦ ਹੈ ਕਿ ਮੋਦੀ ਸਰਕਾਰ 1 ਜਨਵਰੀ, 2026 ਤੋਂ 8ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰੇਗੀ। ਇਸ ਨਾਲ ਕੇਂਦਰੀ ਕਰਮਚਾਰੀਆਂ ਦੀ ਘੱਟੋ-ਘੱਟ ਤਨਖਾਹ ਅਤੇ ਪੈਨਸ਼ਨ ਵਿੱਚ ਵਾਧਾ ਹੋਵੇਗਾ।
ਇਹ ਵੀ ਪੜ੍ਹੋ – ਅਕਾਲੀ ਦਲ ਨੇ ਇਸ ਦਿਨ ਬੁਲਾਈ ਸੰਸਦੀ ਬੋਰਡ ਦੀ ਮੀਟਿੰਗ