Punjab

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਖਾਲੀ ਐਲਾਨੀ ਗਈ, 6 ਮਹੀਨਿਆਂ ਦੇ ਅੰਦਰ ਚੋਣਾਂ ਹੋਣਗੀਆਂ

ਲੁਧਿਆਣਾ ਦੇ ਹਲਕਾ ਪਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਪੰਜਾਬ ਵਿਚ ਇਕ ਹੋਰ ਵਿਧਾਨ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਮੈਦਾਨ ਭੱਖ ਗਿਆ ਹੈ। ਲੁਧਿਆਣਾ ਪਛਮੀ ਸੀਟ ਨੂੰ ਲੈ ਕੇ ਨੋਟੀਫ਼ਿਕੇਸ਼ਨ ਜਾਰੀ ਕਰ ਦਿਤਾ ਗਿਆ ਹੈ। ਜਾਣਕਾਰੀ ਅਨੁਸਾਰ ਹੁਣ ਸੀਟ ’ਤੇ 10 ਜੁਲਾਈ ਤੋਂ ਪਹਿਲਾਂ ਚੋਣ ਕਰਵਾਈ ਜਾਵੇਗੀ। ਦਸਣਯੋਗ ਹੈ ਕਿ 11 ਜਨਵਰੀ ਨੂੰ ਸੀਨ ਨੂੰ ਖ਼ਾਲੀ ਐਲਾਨ ਦਿਤਾ ਗਿਆ ਸੀ।

ਇਸ ਤੋਂ ਬਾਅਦ, ਚੋਣ ਕਮਿਸ਼ਨ ਵੱਲੋਂ ਜਲਦੀ ਹੀ ਉਪ ਚੋਣਾਂ ਕਰਵਾਈਆਂ ਜਾਣਗੀਆਂ। ਸਰਕਾਰ ਬਣਨ ਤੋਂ ਬਾਅਦ ਛੇਵੀਂ ਸੀਟ ਲਈ ਚੋਣਾਂ ਹੋਣਗੀਆਂ। ਇਸ ਤੋਂ ਪਹਿਲਾਂ ਪਾਰਟੀ ਨੇ ਜਲੰਧਰ ਸੀਟ ਜਿੱਤੀ ਸੀ। ਇਸ ਤੋਂ ਬਾਅਦ, ਪਾਰਟੀ ਉਮੀਦਵਾਰ ਗਿੱਦੜਬਾਹਾ, ਹੁਸ਼ਿਆਰਪੁਰ ਅਤੇ ਡੇਰਾ ਬਾਬਾ ਨਾਨਕ ਸੀਟਾਂ ਜਿੱਤਣ ਵਿੱਚ ਸਫਲ ਰਹੇ।

ਵਿਧਾਇਕ ਗੋਗੀ ਦੀ 10 ਜਨਵਰੀ ਦੀ ਰਾਤ ਨੂੰ ਮੌਤ ਹੋ ਗਈ ਸੀ।

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਗੋਗੀ (57) ਦੀ ਪਿਛਲੇ ਸ਼ੁੱਕਰਵਾਰ ਨੂੰ ਗੋਲੀ ਲੱਗਣ ਤੋਂ ਬਾਅਦ ਮੌਤ ਹੋ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ ਉਹ ਆਪਣਾ ਰਿਵਾਲਵਰ ਸਾਫ਼ ਕਰ ਰਿਹਾ ਸੀ। ਇਸ ਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।