ਬਿਉਰੋ ਰਿਪੋਰਟ – ਗੁਰਦਾਸਪੁਰ ਤੋਂ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਐਮਰਜੈਂਸੀ ਫਿਲਮ ‘ਤੇ ਪੰਜਾਬ ਚ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਫਿਲਮ ਦੀ ਰਿਲੀਜ਼ ਕਾਰਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਸੂਬੇ ਅੰਦਰ ਪਹਿਲਾਂ ਹੀ ਨਾਜ਼ੁਕ ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਭਗਵੰਤ ਮਾਨ ਸਰਕਾਰ ਨੂੰ ਪੰਜਾਬ ਦੇ ਅੰਦਰ ਫਿਲਮ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਇਹ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ ਕਿ ਉਹ ਜਨਤਾ ਦੀਆਂ ਭਾਵਨਾਵਾਂ ਦੀ ਰੱਖਿਆ ਕਰੇ ਅਤੇ ਇਹ ਯਕੀਨੀ ਬਣਾਏ ਕਿ ਅਜਿਹੀਆਂ ਫਿਲਮਾਂ ਦੀ ਸਕ੍ਰੀਨਿੰਗ ਨਾਲੋਂ ਜਿਆਦਾ ਭਾਈਚਾਰਕ ਸਾਂਝ ਅਤੇ ਕੌਮ ਦੀਆਂ ਭਾਵਨਾਵਾਂ ਨੂੰ ਪਹਿਲ ਦਿੱਤੀ ਜਾਵੇ।
ਇਹ ਵੀ ਪੜ੍ਹੋ – ਫਿਲਮ ਐਮਰਜੈਂਸੀ ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਸੈਂਸਰ ਬੋਰਡ ਤੇ ਸਰਕਾਰ ਨੂੰ ਦਿੱਤੀ ਸਲਾਹ