ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਐਰਮਜੈਂਸੀ ਮੀਟਿੰਗ ਸੱਦ ਲਈ ਗਈ ਹੈ। ਇਹ 21 ਜਨਵਰੀ 1.30 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਹੋਵੇਗੀ। ਮੀਟਿੰਗ ਵਿਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਸ਼ਾਮਲ ਹੋਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ 21 ਜਨਵਰੀ ਨੂੰ ਦੁਪਹਿਰ 1.30 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਆਪਣੇ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ।
SAD has convened an important meeting of all its SGPC Members on Jan 21 at party headquarters in Chandigarh at 1.30 pm. The meeting will discuss the issue of registration of large scale bogus votes in SGPC voter lists. S. Balwinder S Bhundar will preside over the meeting. S… pic.twitter.com/6jCyADwpns
— Dr Daljit S Cheema (@drcheemasad) January 17, 2025
ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੀਆਂ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ ‘ਤੇ ਜਾਅਲੀ ਵੋਟਾਂ ਦੀ ਰਜਿਸਟ੍ਰੇਸ਼ਨ ਦੇ ਮੁੱਦੇ ‘ਤੇ ਚਰਚਾ ਕੀਤੀ ਜਾਵੇਗੀ। ਸ. ਬਲਵਿੰਦਰ ਸਿੰਘ ਭੂੰਦੜ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਸ. ਹਰਜਿੰਦਰ ਸਿੰਘ ਧਾਮੀ ਅਤੇ ਸ. ਸੁਖਬੀਰ ਸਿੰਘ ਬਾਦਲ ਨੂੰ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਸੱਦਾ ਦਿੱਤਾ ਗਿਆ ਹੈ। ਸੰਸਦੀ ਬੋਰਡ ਦੇ ਸਾਰੇ ਮੈਂਬਰ ਵੀ ਮੀਟਿੰਗ ਵਿੱਚ ਮੌਜੂਦ ਰਹਿਣਗੇ।