ਦਿਲਜੀਤ ਦੋਸਾਂਝ ਨੇ ਸ਼ੁੱਕਰਵਾਰ ਨੂੰ ਇੱਕ ਖਾਸ ਸੰਦੇਸ਼ ਦੇ ਨਾਲ ਬਹੁ-ਉਡੀਕੀ ਜਾ ਰਹੀ ਫ਼ਿਲਮ ‘ਪੰਜਾਬ 95’ ਦਾ ਟੀਜ਼ਰ ਸਾਂਝਾ ਕੀਤਾ। ਪੰਜਾਬੀ ਅਦਾਕਾਰ-ਗਾਇਕ ਨੇ ਟੀਜ਼ਰ ਸਾਂਝਾ ਕਰਦੇ ਹੋਏ ਲਿਖਿਆ ਹੈਂਡਲ, “ਪੂਰੀ ਫ਼ਿਲਮ, ਕੋਈ ਕੱਟ ਨਹੀਂ”। ਹਨੀ ਤ੍ਰੇਹਨ ਦੁਆਰਾ ਨਿਰਦੇਸ਼ਤ ਅਤੇ ਰੋਨੀ ਸਕ੍ਰੂਵਾਲਾ ਦੁਆਰਾ ਨਿਰਮਿਤ, ਇਹ ਫ਼ਿਲਮ 7 ਫ਼ਰਵਰੀ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।
ਟੀਜ਼ਰ ਅਰਜੁਨ ਰਾਮਪਾਲ ਦੇ ਕਿਰਦਾਰ ਨਾਲ ਸ਼ੁਰੂ ਹੁੰਦਾ ਹੈ। ਟੀਜ਼ਰ ਦਿਲਜੀਤ ਦੋਸਾਂਝ ਨੂੰ ਪੇਸ਼ ਕਰਦਾ ਹੈ, ਜਿਸ ਨੇ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਇਆ ਹੈ, ਜੋ ਕਿ ਸੁਖਦੇਵ ਸਿੰਘ ਦੇ ਲਾਪਤਾ ਹੋਣ ਦੀ ਜਾਂਚ ਕਰਨ ਵਾਲੇ ਸਿੱਖ ਅਧਿਕਾਰ ਕਾਰਕੁਨ ਹਨ। ਦੋਸਾਂਝ ਆਪਣੀ ਜਾਨ ਖ਼ਤਰੇ ਵਿੱਚ ਪਾ ਕੇ ਫੋਟੋਆਂ ਖਿੱਚਦਾ ਅਤੇ ਸੁਖਦੇਵ ਦੇ ਲਾਪਤਾ ਕੇਸ ਨੂੰ ਸੁਲਝਾਉਣ ਲਈ ਸੁਰਾਗ ਲੱਭਦਾ ਨਜ਼ਰ ਆ ਰਿਹਾ ਹੈ।
ਦੱਸ ਦਈਏ ਕਿ ਇਸ ਫਿਲਮ ਵਿੱਚ ਸੈਂਸਰ ਬੋਰਡ ਵੱਲੋਂ 120 ਕੱਟ ਲਗਾਏ ਗਏ ਹਨ। ਆਰਐੱਸਵੀਪੀ ਫ਼ਿਲਮਜ਼ ਵੱਲੋ ਪ੍ਰਸਤੁਤ ਕੀਤੀ ਜਾਣ ਵਾਲੀ ‘ਪੰਜਾਬ 95’ ਫ਼ਿਲਮ ਦਾ ਨਿਰਮਾਣ ਮਸ਼ਹੂਰ ਬਾਲੀਵੁੱਡ ਨਿਰਮਾਤਾ ਰੋਨੀ ਸਕਰੂਵਾਲਾ, ਜਦਕਿ ਨਿਰਦੇਸ਼ਨ ਹਨੀ ਤ੍ਰੇਹਨ ਵੱਲੋਂ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਬਿੱਗ ਸੈਟਅੱਪ ਅਧੀਨ ਬਣਾਈ ਗਈ ਇਹ ਫ਼ਿਲਮ ਪਿਛਲੇ ਲੰਮੇਂ ਸਮੇਂ ਤੋਂ ਵਿਵਾਦਾਂ ‘ਚ ਘਿਰ ਰਹੀ ਹੈ, ਜਿਸ ਦੀ ਦ੍ਰਿਸ਼ਾਂਵਲੀ ‘ਚ ਸ਼ਾਮਲ ਕਈ ਸੀਨਜ਼ ‘ਤੇ ਇਤਰਾਜ਼ ਪ੍ਰਗਟਾਉਂਦਿਆਂ 85 ਕੱਟ ਲਗਾਏ ਜਾਣ ਦੀ ਹਦਾਇਤ ਪਹਿਲਾਂ ਵੀ ਸੈਂਸਰ ਬੋਰਡ ਵੱਲੋਂ ਕੀਤੀ ਜਾ ਚੁੱਕੀ ਹੈ, ਜਿਸ ਨੂੰ ਵਧਾ ਕੇ 120 ਕੱਟਾਂ ‘ਚ ਤਬਦੀਲ ਕਰ ਦਿੱਤਾ ਗਿਆ ਸੀ।
View this post on Instagram
ਜਸਵੰਤ ਸਿੰਘ ਖਾਲੜਾ ‘ਤੇ ਬਣੀ ਹੈ ਫਿਲਮ
ਫਿਲਮ ‘Punjab 95’ ਦਾ ਡਾਇਰੈਕਸ਼ਨ ਹਨੀ ਤ੍ਰੇਹਾਨ ਨੇ ਕੀਤਾ ਹੈ । ਇਹ ਮਨੁੱਖੀ ਹੱਕਾਂ ਦੇ ਵੱਡੇ ਅਲੰਬਰਦਾਰ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਹੈ । ਖਾਲੜਾ ਪੰਜਾਬ ਵਿੱਚ 1980 ਤੋਂ 1990 ਦੇ ਦਹਾਕੇ ਦੌਰਾਨ ਮਨੁੱਖੀ ਅਧਿਕਾਰਾਂ ਦੀ ਹੋਈ ਉਲੰਘਣਾ ਦੇ ਖਿਲਾਫ਼ ਸਭ ਤੋਂ ਮਜ਼ਬੂਤ ਆਵਾਜ਼ ਸਨ । ਉਹ ਅੰਮ੍ਰਿਤਸਰ ਵਿੱਚ ਇੱਕ ਬੈਂਕ ਦੇ ਮੈਨੇਜਰ ਸਨ। ਉਨ੍ਹਾਂ ਨੇ 1984 ਅਤੇ ਖਾੜਕੂਵਾਦ ਦੇ ਦੌਰ ਦੌਰਾਨ ਹਜ਼ਾਰਾਂ ਬੇਗੁਨਾਹ ਸਿੱਖਾਂ ਦੇ ਐਨਕਾਉਂਟਰ ਨੂੰ ਲੈਕੇ ਸਵਾਲ ਚੁੱਕੇ ਸਨ । ਉਨ੍ਹਾਂ ਦੀ ਜਥੇਬੰਦੀ ਨੇ ਪੰਜਾਬ ਵਿੱਚ ਤਕਰੀਬਨ 25 ਹਜ਼ਾਰ ਲੋਕਾਂ ਦੀ ਨਜਾਇਜ਼ ਤਰੀਕੇ ਨਾਲ ਹੋਈ ਮੌਤ ਦਾ ਖੁਲਾਸਾ ਕੀਤਾ ਸੀ। ਇੱਥੋਂ ਤੱਕ ਪੁਲਿਸ ਨੇ ਆਪਣੇ ਵੀ 2000 ਲੋਕਾਂ ਦਾ ਕਤਲ ਕਰਵਾ ਦਿੱਤਾ ਸੀ ਜੋ ਉਨ੍ਹਾਂ ਦੇ ਕੰਮਾਂ ਵਿੱਚ ਸਹਿਯੋਗ ਨਹੀਂ ਕਰਦੇ ਸਨ।
ਖਾਲੜਾ ਸਤੰਬਰ 1995 ਵਿੱਚ ਲਾਪਤਾ ਹੋ ਗਏ, ਆਖਿਰੀ ਵਾਰ ਉਨ੍ਹਾਂ ਨੂੰ ਆਪਣੇ ਘਰ ਦੇ ਸਾਹਮਣੇ ਕਾਰ ਸਾਫ ਕਰਦੇ ਹੋਏ ਵੇਖਿਆ ਗਿਆ ਸੀ। ਬਾਅਦ ਵਿੱਚ ਉਨ੍ਹਾਂ ਨੂੰ ਅਗਵਾ ਕਰਕੇ ਕਤਲ ਕਰਨ ਦੇ ਮਾਮਲੇ ਵਿੱਚ 6 ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਮੰਨਿਆ ਗਿਆ ਸੀ।