ਬਿਉਰੋ ਰਿਪੋਰਟ – ਖਨੌਰੀ ਬਾਰਡਰ ‘ਤੇ 121 ਕਿਸਾਨਾਂ ਨੇ ਆਪਣਾ ਮਰਨ ਵਰਤ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਨੇ ਇਹ ਫ਼ੈਸਲਾ ਕੇਂਦਰ ਸਰਕਾਰ ਵੱਲੋਂ ਗੱਲਬਾਤ ਦਾ ਸੱਦਾ ਦੇਣ ਤੋਂ ਬਾਅਦ ਲਿਆ ਹੈ। ਇਸ ਤੋਂ ਪਹਿਲਾਂ ਇਨ੍ਹਾਂ ਕਿਸਾਨਾਂ ਨੇ 15 ਜਨਵਰੀ ਨੂੰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਦੇਖਦੇ ਹੋਏ ਖਨੌਰੀ ਬਾਰਡਰ ‘ਤੇ ਬੈਰੀਗੇਟਿੰਗ ਕੋਲ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਦੀ ਅਗਵਾਈ ਚ ਕਾਲੇ ਕੱਪੜੇ ਪਾ ਕੇ ਤੇ ਪੱਗਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਮਰਨ ਵਰਤ ਸ਼ੁਰੂ ਕਰ ਕੀਤਾ ਸੀ । ਇਨ੍ਹਾਂ ਸਾਰੇ ਕਿਸਾਨਾਂ ਨੇ ਅੱਜ ਕੇਂਦਰ ਸਰਕਾਰ ਵੱਲੋਂ ਗੱਲਬਾਤ ਦੇ ਸੱਦੇ ਤੋਂ ਬਾਅਦ ਮਰਨ ਵਰਤ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ – ਡਾ, ਸਵੈਮਾਨ ਸਿੰਘ ਨੇ ਕੇਂਦਰ ਦੀ ਮੀਟਿੰਗ ਤੇ ਚੁੱਕੇ ਸਵਾਲ, ਕਿਸਾਨਾਂ ਨਾਲ ਹੋ ਰਿਹਾ ਝੂਠ