Punjab

ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲੇ ਸਾਵਧਾਨ, ਮਾਮਲਾ ਦਰਜ

ਬਿਉਰੋ ਰਿਪੋਰਟ – ਜਲੰਧਰ ਦਿਹਾਤੀ ਪੁਲਿਸ ਨੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਲੰਧਰ ਪੁਲਿਸ ਨੇ ਸੂਚਨਾ ਦੇ ਆਧਾਰ ‘ਤੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਇਕ ਨੌਜਵਾਨ ਨੂੰ ਘਰ ਦੀ ਛੱਤ ਤੇ ਜਾ ਕੇ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਪਰ ਉਹ ਭੱਜਣ ‘ਚ ਕਾਮਯਾਬ ਰਿਹਾ, ਜਿਸ ਤੋਂ ਬਾਅਦ ਉਸ ਖਿਲਾਫ ਥਾਣੇ ਭੋਗਪੁਰ ‘ਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਭੋਗਪੁਰ ਦੇ ਰਹਿਣ ਵਾਲੇ ਚੇਤਨ ਸਿੰਘ ਦੇ ਘਰ ਛਾਪਾ ਮਾਰਿਆ। ਮੁਲਜ਼ਮ ਆਪਣਾ ਚਾਈਨਾ ਡੋਰ ਦਾ ਗੱਟੂ ਮੌਕੇ ‘ਤੇ ਛੱਡ ਕੇ ਭੱਜ ਗਿਆ। ਪੰਜਾਬ ਸਰਕਾਰ ਵੱਲੋਂ ਚਾਈਨਾ ਡੋਰ ‘ਤੇ ਪਾਬੰਦੀ ਲਗਾਈ ਗਈ ਹੈ। ਜਿਸ ਕਾਰਨ ਇਹ ਸਰਕਾਰੀ ਹੁਕਮਾਂ ਦੀ ਉਲੰਘਣਾ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਸਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ – 121 ਕਿਸਾਨਾਂ ਦਾ ਮਰਨ ਵਰਤ ਖਤਮ