ਬਿਉਰੋ ਰਿਪੋਰਟ – ਕਾਂਗਰਸ ਪਾਰਟੀ ਨੇ 15 ਸਾਲਾਂ ਬਾਅਦ ਦਿੱਲੀ ‘ਚ ਵਾਪਸੀ ਕਰਨ ਲਈ ਇਸ ਵਾਰ ਪੂਰਾ ਜ਼ੋਰ ਲਗਾਇਆ ਹੋਇਆ ਹੈ ਤੇ ਅੱਜ ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਕੁੱਲ 40 ਆਗੂਆਂ ਨੂੰ ਸਟਾਰ ਪ੍ਰਚਾਰਕ ਬਣਾਇਆ ਹੈ, ਜਿਸ ਵਿੱਚ ਪੰਜਾਬ ਦੇ ਤਿੰਨ ਵੱਡੇ ਆਗੂਆਂ ਨੂੰ ਜਗ੍ਹਾ ਦਿੱਤੀ ਗਈ ਹੈ। ਦਿੱਲੀ ਚੋਣਾਂ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਪਾਰਲੀਮੈਂਟ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸਟਾਰ ਪ੍ਰਚਾਰਕ ਬਣਾਇਆ ਹੈ। ਸੁਖਪਾਲ ਖਹਿਰਾ ਨੂੰ ਪਾਰਟੀ ਦਾ ਤੇਜ਼ ਤਰਾਰ ਆਗੂ ਮੰਨਿਆ ਜਾਂਦਾ ਹੈ ਅਤੇ ਐਨ.ਆਰ.ਆਈ. ਪੱਟੀ ‘ਚ ਉਸ ਦੀ ਮਜ਼ਬੂਤ ਪਕੜ ਹੈ।
ਇਹ ਵੀ ਪੜ੍ਹੋ – ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲੇ ਸਾਵਧਾਨ, ਮਾਮਲਾ ਦਰਜ