Punjab

CM ਮਾਨ ਨੇ ਮਹਿਲਾਵਾਂ ਨੂੰ 1100 ਰੁਪਏ ਦੇਣ ਦਾ ਕੀਤਾ ਐਲਾਨ ! ਦੱਸਿਆ ਕਦੋਂ ਮਿਲਣੇ ਸ਼ੁਰੂ ਹੋਣਗੇ

ਬਿਉਰੋ ਰਿਪੋਰਟ – ਦਿੱਲੀ ਵਿਧਾਨਸਭਾ ਚੋਣਾਂ ਵਿੱਚ ਔਰਤਾਂ ਨੂੰ 2100 ਤੋਂ 2500 ਤੱਕ ਹਰ ਮਹੀਨੇ ਦੇਣ ਦਾ ਵਾਅਦਾ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕੀਤਾ ਜਾ ਰਿਹਾ ਹੈ। ਅਜਿਹੇ ਵਿੱਚ ਪੰਜਾਬ ਦੀਆਂ ਮਹਿਲਾਵਾਂ ਨੂੰ 1100 ਰੁਪਏ ਨਾ ਦੇਣ ਦਾ ਵਾਅਦਾ ਪੂਰਾ ਕਰਨ ‘ਤੇ ਆਮ ਆਦਮੀ ਪਾਰਟੀ ਨੂੰ ਬੀਜੇਪੀ ਅਤੇ ਕਾਂਗਰਸ ਲਗਾਤਾਰ ਘੇਰ ਰਹੀ ਸੀ । ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕਰ ਦਿੱਤਾ ਹੈ ਕਿ ਜਲਦੀ ਹੀ ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਦੇਣ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ ।

ਮੁੱਖ ਮੰਤਰੀ ਮਾਨ ਮੋਗਾ ਵਿੱਚ ਨਵੇਂ ਪ੍ਰੋਜੈਕਟ ਲਾਂਚ ਕਰਨ ਆਏ ਸਨ ਇਸ ਦੌਰਾਨ ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਅਸੀਂ ਮਹਿਲਾਵਾਂ ਨੂੰ 1100 ਰੁਪਏ ਮਹੀਨਾ ਦੇਣ ਦਾ ਇੰਤਜ਼ਾਮ ਕਰ ਰਹੇ ਹਾਂ । ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਵਿੱਚ ਕੀਤੇ ਵਾਅਦੇ ਵੀ ਪੂਰੇ ਕੀਤੇ ਹਨ। ਪੰਜਾਬ ਵਿੱਚ ਵੀ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਮੁੱ

ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲ ਕਰਨ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਮੈਂ ਪਹਿਲਾਂ ਵੀ ਚਾਰ ਵਾਰ ਕਿਸਾਨਾਂ ਦੇ ਵਕੀਲ ਦੇ ਵਜੋਂ ਕੰਮ ਕੀਤਾ ਹੈ ਅਤੇ ਅੱਗੇ ਵੀ ਕਰਦਾ ਰਹਾਂਗਾ ।