‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨੀ ਅੰਦੋਲਨ ਵਿੱਚ ਸਿਆਸਤ ਵੀ ਕਾਫੀ ਸਰਗਰਮ ਹੋ ਰਹੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨੀ ਅੰਦੋਲਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਅੰਦੋਲਨ ਸਿਰਫ ਪੰਜਾਬ ਦੇ ਕਿਸਾਨਾਂ ਨੇ ਖੜ੍ਹਾ ਕੀਤਾ ਹੈ ਅਤੇ ਇਸ ਅੰਦੋਲਨ ਵਿੱਚ ਹਰਿਆਣਾ ਦੇ ਕਿਸਾਨ ਸ਼ਾਮਿਲ ਨਹੀਂ ਹਨ। ਇਹ ਅੰਦੋਲਨ ਇੱਕ ਰਾਜਨੀਤਿਕ ਸਾਜਿਜ਼ ਦੇ ਤਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਪਰ ਕੈਪਟਨ ਨੇ ਮੇਰੇ ਨਾਲ ਗੱਲਬਾਤ ਕਰਨਾ ਠੀਕ ਨਹੀਂ ਸਮਝਿਆ।
ਹਰਿਆਣਾ ਵਿੱਚ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਦੇ ਲਈ ਲਾਏ ਗਏ ਬੈਰੀਕੇਡਾਂ ਨੂੰ ਤੋੜ ਕੇ ਅੱਗੇ ਵਧਣ ਦੀ ਪਹਿਲ ਹਰਿਆਣਾ ਦੇ ਕਿਸਾਨਾਂ ਨੇ ਹੀ ਕੀਤੀ ਸੀ। ਇਸ ਸਮੇਂ ਦਿੱਲੀ ਦੇ ਸਿੰਘੂ ਬਾਰਡਰ ‘ਤੇ ਵੀ ਹਰਿਆਣਾ ਦੇ ਕਿਸਾਨਾਂ ਦਾ ਵੱਡਾ ਇਕੱਠ ਹੈ।