Punjab

2 ਦਿਨ ਤੱਕ ਮੀਂਹ ਅਤੇ ਧੁੰਦ ਪੈਣ ਦੀ ਸੰਭਾਵਨਾ, ਜਾਣੋ ਕਿਵੇਂ ਰਹੇਗਾ ਮੌਸਮ ?

ਪੰਜਾਬ ‘ਚ ਸੰਘਣੀ ਧੁੰਦ ਅਤੇ ਸੀਤ ਲਹਿਰ ਵੀ ਲੋਕਾਂ ਲਈ ਮੁਸੀਬਤ ਬਣੀ ਹੋਈ ਹੈ। ਸੂਬੇ ‘ਚ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਛਾਈ ਹੋਈ ਹੈ। ਵਿਜ਼ੀਬਿਲਟੀ ਵੀ ਬਹੁਤ ਘੱਟ ਹੈ। ਧੁੰਦ ਕਾਰਨ ਸੜਕੀ ਆਵਾਜਾਈ, ਰੇਲ ਗੱਡੀਆਂ ਅਤੇ ਹਵਾਈ ਉਡਾਣਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ।

ਅੱਜ ਤੋਂ ਪੰਜਾਬ ਦਾ ਮੌਸਮ ਬਦਲ ਜਾਵੇਗਾ। ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ, ਰਾਜ ਵਿੱਚ ਕੁਝ ਥਾਵਾਂ ‘ਤੇ ਦੋ ਦਿਨਾਂ ਤੱਕ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅੱਜ (ਬੁੱਧਵਾਰ) 17 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਦੂਜੇ ਪਾਸੇ, ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਆਈ ਹੈ। ਹਾਲਾਂਕਿ, ਇਹ ਆਮ ਤਾਪਮਾਨ ਨਾਲੋਂ 2.7 ਡਿਗਰੀ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 23.3 ਡਿਗਰੀ ਦਰਜ ਕੀਤਾ ਗਿਆ।

ਹਾਲਾਂਕਿ, ਮੌਸਮ ਵਿਭਾਗ ਵੱਲੋਂ ਧੁੰਦ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਉਨ੍ਹਾਂ ਵਿੱਚ ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਨਵਾਂ ਸ਼ਹਿਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ।