Punjab Religion

SGPC ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਤਰਾਜ਼ ਦਰਜ ਕਰਵਾਉਣ ਦੀ ਤਾਰੀਕ ‘ਚ ਵਾਧਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee )  ਦੀਆਂ ਵੋਟਾਂ ( Election) ਸਬੰਧੀ ਇਤਰਾਜ਼ ਦਰਜ ਕਰਵਾਉਣ ਦੀ ਤਾਰੀਕ ‘ਚ ਵਾਧਾ ਕਰ ਦਿੱਤਾ ਗਿਆ ਹੈ। ਹੁਣ 10 ਮਾਰਚ ਤੱਕ ਵੋਟਾਂ ਉਤੇ ਇਤਰਾਜ਼ ਦਰਜ ਕਰਵਾਉਣ ਦਾ ਸਮਾਂ ਵਧਾ ਦਿੱਤਾ ਗਿਆ ਹੈ। ਕਾਬਿਲੇਗੌਰ ਹੈ ਕਿ ਬੀਤੇ ਦਿਨ ਹੀ ਅਕਾਲੀ ਦਲ ਦਾ ਉੱਚ ਪੱਧਰੀ ਵਫਦ ਵੱਲੋਂ ਮੰਗ ਪੱਤਰ ਦਿੱਤਾ ਗਿਆ ਸੀ। ਇਸ ਕੋਂ ਪਹਿਲਾਂ ਇਤਰਾਜ਼ ਪ੍ਰਗਟ ਕਰਨ ਦੀ ਆਖਰੀ ਤਰੀਕ 24 ਜਨਵਰੀ ਤੱਕ ਸੀ।