International

ਵ੍ਹਾਈਟ ਹਾਊਸ ਨੇ ਪ੍ਰਵਾਸੀਆਂ ਦੇ ਵੱਡੇ ਪੱਧਰ ‘ਤੇ ਦੇਸ਼ ਨਿਕਾਲੇ ਦੀਆਂ ਦਿਖਾਈਆਂ ਤਸਵੀਰਾਂ

ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਨੇ ਸਰਕਾਰ ਵਿੱਚ ਆਉਂਦਿਆਂ ਹੀ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ ਪ੍ਰਵਾਸੀਆਂ ’ਤੇ ਸਖ਼ਤ ਕਰਨੀ ਸ਼ੁਰੂ ਕਰ ਦਿੱਤੀ ਹੈ।  ਵ੍ਹਾਈਟ ਹਾਊਸ ਨੇ ਸ਼ੁੱਕਰਵਾਰ ਨੂੰ ਤਸਵੀਰਾਂ ਸ਼ੇਅਰ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ। ਵ੍ਹਾਈਟ ਹਾਊਸ ਵੱਲੋਂ ਟਵਿੱਟਰ ‘ਤੇ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ‘ਚ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕੀ ਫੌਜੀ ਜਹਾਜ਼ ‘ਚ ਸਵਾਰ ਹੁੰਦੇ ਦੇਖਿਆ ਜਾ ਸਕਦਾ ਹੈ।

ਇਨ੍ਹਾਂ ਲੋਕਾਂ ਦੇ ਹੱਥਾਂ ਅਤੇ ਪਿੱਠ ਦੇ ਨਾਲ-ਨਾਲ ਪੈਰਾਂ ‘ਤੇ ਵੀ ਜ਼ੰਜੀਰਾਂ ਬੰਨ੍ਹੀਆਂ ਹੋਈਆਂ ਹਨ। ਡੋਨਾਲਡ ਟਰੰਪ ਨੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ਼ ਸਖ਼ਤ ਕਾਰਵਾਈ ਦਾ ਐਲਾਨ ਕੀਤਾ ਸੀ, ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਸ ਦਿਸ਼ਾ ‘ਚ ਕਾਰਵਾਈ ਵੀ ਸ਼ੁਰੂ ਹੋ ਗਈ ਹੈ।

ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੋਲਿਨ ਲੇਵਿਟ ਨੇ ਇਨ੍ਹਾਂ ਤਸਵੀਰਾਂ ਨਾਲ ਐਕਸ ‘ਤੇ ਲਿਖਿਆ, ‘ਡਿਪੋਰਟੇਸ਼ਨ ਫਲਾਈਟਾਂ ਸ਼ੁਰੂ ਹੋ ਗਈਆਂ ਹਨ। ਰਾਸ਼ਟਰਪਤੀ ਡੋਨਾਲਡ ਟਰੰਪ ਪੂਰੀ ਦੁਨੀਆ ਨੂੰ ਇਕ ਮਜ਼ਬੂਤ ​​ਅਤੇ ਸਪੱਸ਼ਟ ਸੰਦੇਸ਼ ਦੇ ਰਹੇ ਹਨ।

ਸੰਦੇਸ਼ ਸਪੱਸ਼ਟ ਹੈ ਕਿ ਜੇਕਰ ਤੁਸੀਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ‘ਚ ਦਾਖ਼ਲ ਹੁੰਦੇ ਹੋ ਤਾਂ ਤੁਹਾਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਤੁਹਾਨੂੰ ਵਾਪਸ ਜਾਣਾ ਪਵੇਗਾ।’ ਉਨ੍ਹਾਂ ਕਿਹਾ ਕਿ ਟਰੰਪ ਵੱਲੋਂ ਕੀਤੇ ਵਾਅਦੇ ਮੁਤਾਬਕ ਜਨਤਕ ਬਰਖ਼ਾਸਤਗੀ ਮੁਹਿੰਮ ਵਧੀਆ ਚੱਲ ਰਹੀ ਹੈ।