India

ਕੋਲਕਾਤਾ ਬਲਾਤਕਾਰ-ਕਤਲ ਮਾਮਲਾ: ਪੀੜਤ ਪਰਿਵਾਰ ਨੇ ਕਿਹਾ- ਪੁਲਿਸ ਅਤੇ ਹਸਪਤਾਲ ਨੇ ਸਬੂਤ ਨਸ਼ਟ ਕਰਨ ਦੀ ਕੀਤੀ ਕੋਸ਼ਿਸ਼

ਕੋਲਕਾਤਾ ਬਲਾਤਕਾਰ-ਕਤਲ ਮਾਮਲੇ ਵਿੱਚ, ਪੀੜਤ ਪਰਿਵਾਰ ਨੇ ਪੁਲਿਸ ਅਤੇ ਹਸਪਤਾਲ ‘ਤੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਲੜਕੀ ਦੇ ਮਾਪਿਆਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੁਲਿਸ ਅਤੇ ਹਸਪਤਾਲ ਅਧਿਕਾਰੀਆਂ ਨੇ ਉਨ੍ਹਾਂ ਦੀ ਧੀ ਦੇ ਬਲਾਤਕਾਰ ਅਤੇ ਕਤਲ ਦੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਇਸ ਦੀ ਜ਼ਿੰਮੇਵਾਰੀ ਲੈਣ ਤੋਂ ਨਹੀਂ ਬਚ ਸਕਦੀ।

ਕੁੜੀ ਦੇ ਪਰਿਵਾਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਕੋਲਕਾਤਾ ਪੁਲਿਸ, ਹਸਪਤਾਲ ਅਤੇ ਪ੍ਰਸ਼ਾਸਨ ਦੇ ਅਸਫਲ ਹੋਣ ਦੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੇ। ਮੁੱਖ ਮੰਤਰੀ ਨੂੰ ਦੱਸਣਾ ਚਾਹੀਦਾ ਹੈ ਕਿ ਅਪਰਾਧ ਵਾਲੀ ਥਾਂ ਨੂੰ ਸੀਲ ਕਿਉਂ ਨਹੀਂ ਕੀਤਾ ਗਿਆ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਉੱਥੇ ਜਾਣ ਦੀ ਇਜਾਜ਼ਤ ਕਿਉਂ ਦਿੱਤੀ ਗਈ, ਜਿਸ ਨਾਲ ਸਬੂਤ ਨਸ਼ਟ ਹੋ ਗਏ।

ਲੜਕੀ ਦੇ ਮਾਪਿਆਂ ਨੇ ਦੋਸ਼ ਲਗਾਇਆ ਕਿ ਸੀਬੀਆਈ ਅਤੇ ਕੋਲਕਾਤਾ ਪੁਲਿਸ ਨੇ ਕੁਝ ਲੋਕਾਂ ਨੂੰ ਬਚਾਉਣ ਲਈ ਜਾਂਚ ਨੂੰ ਕਮਜ਼ੋਰ ਕੀਤਾ।

ਸੁਪਰੀਮ ਕੋਰਟ ਵਿੱਚ 29 ਜਨਵਰੀ ਨੂੰ ਸੁਣਵਾਈ ਹੋਵੇਗੀ

ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ 29 ਜਨਵਰੀ ਨੂੰ ਹੋਵੇਗੀ। ਚੀਫ਼ ਜਸਟਿਸ ਸੰਜੀਵ ਖੰਨਾ, ਜਸਟਿਸ ਸੰਜੇ ਕੁਮਾਰ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ।