Khetibadi Punjab

ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ: ਸਰੀਰ ਵਿੱਚ ਕਮਜ਼ੋਰੀ ਕਾਰਨ ਹੋਇਆ ਬੁਖਾਰ

ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਕਿਸਾਨ ਅੰਦੋਲਨ 13 ਫਰਵਰੀ ਨੂੰ ਇੱਕ ਸਾਲ ਪੂਰਾ ਕਰਨ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ, ਦੋਵਾਂ ਮੋਰਚਿਆਂ ‘ਤੇ ਕਿਸਾਨਾਂ ਦੀ ਗਿਣਤੀ ਵਧਾਈ ਜਾ ਰਹੀ ਹੈ। ਇਸ ਤੋਂ ਇਲਾਵਾ, 11 ਫਰਵਰੀ ਤੋਂ 13 ਫਰਵਰੀ ਤੱਕ ਹੋਣ ਵਾਲੀਆਂ ਤਿੰਨ ਮਹਾਂਪੰਚਾਇਤਾਂ ਨੂੰ ਸਫਲ ਬਣਾਉਣ ਲਈ, ਕਿਸਾਨ ਆਗੂ ਇੱਕ ਪੂਰੀ ਰਣਨੀਤੀ ਬਣਾਉਣ ਤੋਂ ਬਾਅਦ ਤਿਆਰੀਆਂ ਵਿੱਚ ਜੁਟੇ ਹੋਏ ਹਨ।

ਇਸ ਦੇ ਨਾਲ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਅੱਜ (ਸ਼ੁੱਕਰਵਾਰ) 67ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਹਾਲਾਂਕਿ, ਮਰਨ ਵਰਤ ਦੇ ਕਾਰਨ, ਡੱਲੇਵਾਲ ਦਾ ਸਰੀਰ ਕਮਜ਼ੋਰ ਹੋ ਗਿਆ ਹੈ। ਇਸ ਕਰਕੇ ਉਹਨਾਂ ਨੂੰ ਬੀਤੇ ਕੱਲ੍ਹ ਬੁਖਾਰ ਹੋ ਗਿਆ। ਦੂਜੇ ਪਾਸੇ ਕਿਸਾਨ ਕੇਂਦਰ ਵੱਲੋਂ ਗੱਲਬਾਤ ਲਈ ਆਏ ਸੱਦੇ ਨੂੰ ਵੀ ਲੈਕੇ ਉਤਸ਼ਾਹਿਤ ਨਜ਼ਰ ਆ ਰਹੇ ਹਨ।

ਕਿਸਾਨਾਂ ਦੀ ਅਗਲੀ ਰਣਨੀਤੀ ਤਿਆਰ

ਕਿਸਾਨ 14 ਫਰਵਰੀ ਨੂੰ ਕੇਂਦਰ ਸਰਕਾਰ ਦੇ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਚੰਡੀਗੜ੍ਹ ਵਿੱਚ ਮੀਟਿੰਗ ਕਰਨਗੇ। ਇਸ ਤੋਂ ਪਹਿਲਾਂ, ਸਰਹੱਦਾਂ ‘ਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਇਕੱਠਾ ਕਰਕੇ, ਉਹ ਇਹ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਅੰਦੋਲਨ ਸ਼ੁਰੂ ਹੋਏ ਨੂੰ ਇੱਕ ਸਾਲ ਬੀਤ ਗਿਆ ਹੈ। ਪਰ ਉਹਨਾਂ ਦੇ ਹੌਸਲੇ ਅਜੇ ਵੀ ਬੁਲੰਦ ਹਨ। ਨਾਲ ਹੀ ਉਹ ਇੱਕ ਲੰਬੀ ਲੜਾਈ ਲੜਨ ਲਈ ਤਿਆਰ ਹਨ।