Punjab

ਭਾਜਪਾ ਨੇ 6 ਮੈਂਬਰੀ ਵਫਦ ਦਾ ਕੀਤਾ ਗਠਨ

ਬਿਉਰੋ ਰਿਪੋਰਟ – ਅੰਮ੍ਰਿਤਸਰ ਵਿਚ ਡਾਕਟਰ ਭੀਮ ਰਾਓ ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਤੋਂ ਬਾਅਦ ਲਗਾਤਾਰ ਮਾਹੌਲ ਗਰਮਾਇਆ ਪਿਆ ਹੈ। ਇਸ ਤੋਂ ਬਾਅਦ ਹੁਣ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਇਹ ‘ਆਪ’ ਸਰਕਾਰ ਦੀ ਅਨੁਸੂਚਿਤ ਜਾਤੀ ਸਮਾਜ ਪ੍ਰਤੀ ਉਦਾਸੀਨਤਾ ਅਤੇ ਅਰਾਜਕਤਾ ਦੀ ਇੱਕ ਉਦਾਹਰਣ ਹੈ। ਉਨ੍ਹਾਂ ਨੇ ਇਸ ਘਟਨਾ ਦੀ ਜਾਂਚ ਅਤੇ ਪੁਸ਼ਟੀ ਕਰਨ ਲਈ ਛੇ ਮੈਂਬਰੀ ਵਫ਼ਦ ਦਾ ਗਠਨ ਕੀਤਾ ਹੈ, ਜੋ ਮੌਕੇ ਦਾ ਦੌਰਾ ਕਰੇਗਾ ਅਤੇ ਇੱਕ ਵਿਸਤ੍ਰਿਤ ਰਿਪੋਰਟ ਤਿਆਰ ਕਰਕੇ ਭਾਜਪਾ ਲੀਡਰਸ਼ਿਪ ਨੂੰ ਸੌਂਪੇਗਾ। ਭਾਜਪਾ ਨੇ ਬ੍ਰਿਜਪਾਲ, ਲਾਲ ਸਿੰਘ ਆਰੀਆ, ਸੋਮ ਪ੍ਰਕਾਸ਼, ਗੁਰੂਪ੍ਰਕਾਸ਼ ਪਾਸਵਾਨ,ਅਸੀਮ ਅਰੁਣ ਤੇ ਬੰਤੋ ਦੇਵੀ ਕਟਾਰੀਆ ਦੇ 6 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।

ਇਹ ਵੀ ਪੜ੍ਹੋ – ਫ਼ਿਰੋਜ਼ਪੁਰ ਸੜਕ ਹਾਦਸੇ ਦੇ ਪੀੜਤਾਂ ਲਈ ਪੰਜਾਬ ਸਰਕਾਰ ਨੇ ਵਿੱਤੀ ਸਹਾਇਤਾ ਦਾ ਕੀਤਾ ਐਲਾਨ