ਬਿਉਰੋ ਰਿਪੋਰਟ – ਸਿੱਖਾਂ ਦੇ ਪਵਿੱਤਰ ਅਸਥਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪਰਿਕਰਮਾ ਵਿਚ ਡਿਊਟੀ ਦੌਰਾਨ ਕਰਮਚਾਰੀਆਂ ਲ਼ਈ ਨਵੀਆਂ ਹਿਦਾਇਤਾਂ ਜਾਰੀ ਹੋਈਆਂ ਹਨ। ਮੈਨੇਜਰ ਦਰਬਾਰ ਸਾਹਿਬ ਨੇ ਨਵੀਂ ਹਿਦਾਇਤਾਂ ਦੀ ਜਾਣਕਾਰੀ ਦਿੰਦੇ ਦੱਸਿਆ ਕਿ ਸਾਰੇ ਸੇਵਾਦਾਰ ਆਪਣੀ ਡਿਊਟੀ ਦੌਰਾਨ ਵਰਦੀ ਵਿੱਚ ਰਹਿਣਗੇ ਤੇ ਆਪਣੇ ਨਾਮ ਦੀਆਂ ਪਲੇਟਾਂ ਵੀ ਲਗਾਉਣਗੇ। ਮੈਨੇਜੇਰ ਨੇ ਕਿਹਾ ਕਿ ਇਸ ਤੋਂ ਇਲਾਵਾ ਕੋਈ ਵੀ ਕਰਮਚਾਰੀ ਡਿਊਟੀ ਦੌਰਾਨ ਮੋਬਾਈਲ ਦੀ ਵਰਤੋਂ ਨਾ ਕਰੇ।ਜੇਕਰ ਕੋਈ ਕਰਮਚਾਰੀ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ – ਡੱਲੇਵਾਲ ਦਾ ਮਰਨ ਵਰਤ ਲਗਾਤਾਰ ਜਾਰੀ