ਬਿਉਰੋ ਰਿਪੋਰਟ – ਪੰਜਾਬ ਪੁਲਿਸ ਨੇ ਲਗਾਤਾਰ ਗੈਂਗਸਟਰਾਂ ਖਿਲਾਫ ਕਾਰਵਾਈ ਆਰੰਭੀ ਹੋਈ ਹੈ ਤੇ ਇਸੇ ਦੇ ਤਹਿਤ ਹੀ ਅੱਜ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਗੈਂਗਸਟਰ ਅਰਸ਼ ਡੱਲਾ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਐਸਐਸਪੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਰਹਿਣ ਵਾਲੇ ਸਾਹਿਲ ਤੇ ਗੁਰਕੀਰਤ ਨੂੰ ਸਰਹਿੰਦ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕੋਲੋਂ 32 ਬੋਰ ਦੇ 5 ਦੇਸੀ ਪਿਸਤੌਲ, 5 ਕਾਰਤੂਸ, ਇੱਕ ਐਕਟਿਵਾ ਸਕੂਟੀ ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਐਸਐਸਪੀ ਡਾ. ਰਵਜੋਤ ਗਰੇਵਾਲ ਨੇ ਕਿਹਾ ਕਿ ਜਾਂਚ ਵਿੱਚ ਹੈਰਾਨ ਕਰਨ ਵਾਲੀ ਸੱਚਾਈ ਸਾਹਮਣੇ ਆਈ ਹੈ ਕਿ ਦੋਵੇਂ ਦੋਸ਼ੀ ਤੇਜਬੀਰ ਸਿੰਘ ਉਰਫ਼ ਸਾਬੂ, ਜੋ ਕਿ ਪਟਿਆਲਾ ਜੇਲ੍ਹ ਵਿੱਚ ਬੰਦ ਹੈ, ਰਾਹੀਂ ਗੈਂਗਸਟਰ ਅਰਸ਼ ਡੱਲਾ ਲਈ ਕੰਮ ਕਰ ਰਹੇ ਸਨ। ਸਾਬੂ ਕਤਲ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਮਲਿਆਂ ਵਿੱਚ ਜੇਲ੍ਹ ਵਿੱਚ ਹੈ। ਮੁਲਜ਼ਮ ਸਾਹਿਲ ਅਤੇ ਤੇਜਬੀਰ ਸਿੰਘ ਮੁਹੱਲਾ ਸ਼ਰੀਫਪੁਰਾ, ਅੰਮ੍ਰਿਤਸਰ ਦੇ ਰਹਿਣ ਵਾਲੇ ਹਨ ਅਤੇ ਪੁਰਾਣੇ ਦੋਸਤ ਹਨ।
ਇਹ ਵੀ ਪੜ੍ਹੋ – ਸੱਜਣ ਕੁਮਾਰ ਦੋਸ਼ੀ ਕਰਾਰ