ਬੀਤੇ ਦਿਨੀਂ ਅਮਰੀਕਾ ਤੋਂ 104 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅਮਰੀਕਾ ਨੇ 487 ਹੋਰ ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕਰਨ ਦੀ ਤਿਆਰੀ ਕਰ ਲਈ ਹੈ। ਦੂਜੇ ਪਾਸੇ, ਭਾਰਤ ਨੇ ਗੈਰ-ਕਾਨੂੰਨੀ ਭਾਰਤੀਆਂ ਨਾਲ ਅਣਮਨੁੱਖੀ ਵਿਵਹਾਰ ਦੀ ਸੰਭਾਵਨਾ ‘ਤੇ ਚਿੰਤਾ ਜਤਾਈ ਹੈ। ਕੇਂਦਰ ਸਰਕਾਰ ਨੇ ਪੁਸ਼ਟੀ ਕੀਤੀ ਹੈ ਕਿ ਇਨ੍ਹਾਂ ਵਿਅਕਤੀਆਂ ਦੀ ਪਛਾਣ ਹੋ ਚੁੱਕੀ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਵਾਪਸ ਭੇਜਿਆ ਜਾਵੇਗਾ। ਹਾਲਾਂਕਿ ਇਸ ਬਾਰੇ ਅਜੇ ਤਕ ਕੋਈ ਅਧਿਕਾਰਤ ਤੌਰ ‘ਤੇ ਬਿਆਨ ਸਾਹਮਣੇ ਨਹੀਂ ਆਇਆ ਹੈ।
The indianexpress ਦੀ ਨਸ਼ਰ ਕੀਤੀ ਗਈ ਖ਼ਬਰ ਦੇ ਮੁਤਾਬਕ ਹੋਰ 800 ਵਿਅਕਤੀ, 487 ਭਾਰਤੀ ਨਾਗਰਿਕ ਅਤੇ 298 ਹੋਰ, ਜੋ ਤਸਦੀਕ ਦੇ ਆਖਰੀ ਪੜਾਅ ਵਿੱਚ ਹਨ, ਨੂੰ ਜਲਦੀ ਹੀ ਡਿਪੋਰਟ ਕੀਤਾ ਜਾਣਾ ਤੈਅ ਹੈ। ਦਿੱਲੀ ਨੇ ਆਪਣੇ ਨਾਗਰਿਕਾਂ ਦਾ ਸਮਰਥਨ ਕੀਤਾ ਹੈ ਪਰ ਅਮਰੀਕੀ ਪ੍ਰਸ਼ਾਸਨ ਦੁਆਰਾ ਭਾਰਤੀਆਂ ਨਾਲ ਕੀਤੇ ਜਾ ਰਹੇ ਵਿਵਹਾਰ ਬਾਰੇ “ਚਿੰਤਾਵਾਂ ਦਰਜ ਕੀਤੀਆਂ” ਹਨ।
ਮੰਤਰੀ ਮੋਦੀ ਦੇ ਅਮਰੀਕਾ ਦੌਰੇ ਦੀ ਪੁਸ਼ਟੀ ਤੋਂ ਪਹਿਲਾਂ, ਡੋਨਾਲਡ ਟਰੰਪ ਪ੍ਰਸ਼ਾਸਨ ਨੇ 104 ਭਾਰਤੀ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਪਹਿਲੇ ਜਥੇ ਨੂੰ ਵਾਪਸ ਭੇਜ ਦਿੱਤਾ ਸੀ ਜਿਨ੍ਹਾਂ ਨੂੰ ਜੰਜ਼ੀਰਾਂ ਨਾਲ ਬੰਨ੍ਹ ਕੇ ਫੌਜੀ ਜਹਾਜ਼ ਵਿੱਚ ਸਵਾਰ ਕੀਤਾ ਗਿਆ ਸੀ।
ਦੱਸ ਦਈਏ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਨੂੰ ਲੈ ਕੇ ਇੱਕ ਅਮਰੀਕੀ ਫੌਜੀ ਜਹਾਜ਼ ਬੁੱਧਵਾਰ (5 ਫਰਵਰੀ) ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ ਸੀ। ਇਨ੍ਹਾਂ ਵਿੱਚ ਹਰਿਆਣਾ ਅਤੇ ਗੁਜਰਾਤ ਦੇ 33-33 ਅਤੇ ਪੰਜਾਬ ਦੇ 30 ਲੋਕ ਸ਼ਾਮਲ ਸਨ। ਦੁਪਹਿਰ 2 ਵਜੇ, ਅਮਰੀਕੀ ਹਵਾਈ ਸੈਨਾ ਦਾ ਸੀ-17 ਗਲੋਬਮਾਸਟਰ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ ਸੀ।
2