ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ‘ਤੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਧਾਮੀ ਦੇ ਅਸਤੀਫ਼ੇ ਨੂੰ ਦੁਖਦਾਇਕ ਦੱਸਦੇ ਹੋਏ ਕਿਹਾ ਕਿ ਕੁਝ ਕੁ ਲੋਕ ਪੰਥਕ ਸੰਸਥਾਵਾਂ ‘ਤੇ ਇੰਨੇ ਭਾਰੂ ਹੋ ਗਏ ਕਿ ਉਹ ਆਪਣੇ ਸਿਆਸੀ ਅਤੇ ਨਿੱਜੀ ਹਿੱਤਾਂ ਕਾਰਨ ਚੰਗੇ ਲੋਕਾਂ ਦੀ ਬਲੀ ਲੈ ਰਹੇ ਹਨ ਅਤੇ ਪੰਥਕ ਸੰਸਥਾਵਾਂ ਨੂੰ ਕਮਜ਼ੋਰ ਤੇ ਪੇਤਲਾ ਕਰ ਰਹੇ ਹਨ।
ਇੱਕ ਪ੍ਰੈਸ ਕਾਨਫਰੰਸ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਧਾਮੀ ਸਾਬ੍ਹ ਨੂੰ ਅਜਿਹੇ ਮੌਕੇ ’ਤੇ ਅਸਤੀਫਾ ਨਹੀਂ ਦੇਣਾ ਚਾਹੀਦਾ ਸੀ ਸਗੋਂ ਉਨ੍ਹਾਂ ਨੂੰ ਸਥਿਤੀਆਂ ਦਾ ਸਾਹਮਣਾ ਕਰਨਾ ਚਾਹੀਦਾ ਸੀ। ਉਨ੍ਹਾਂ ਨੇ ਕਿਹਾ ਕਿ ਅਸਤੀਫਾ ਦੇਣ ਮੌਕੇ ਹਰਜਿੰਦਰ ਸਿੰਘ ਧਾਮੀ ‘ਤੇ ਦਬਾਅ ਝਲਕ ਰਿਹਾ ਸੀ।
ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਮੇਰੇ ਵਿਰੁੱਧ ਬਦਲਾਖ਼ੋਰੀ ਦੀ ਸਿਆਸਤ ਹੋਈ। ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਮੈਂ ਦਬਾਅ ਮੁਕਤ ਹਾਂ, ਮੈਨੂੰ ਕਿਸੇ ਦਾ ਨਹੀਂ ਪਤਾ।
7 ਮੈਂਬਰੀ ਕਮੇਟੀ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 7 ਮੈਂਬਰੀ ਦੀ ਸੇਵਾ ਉਹਨਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਹੈ। ਇਸ ਕਰਕੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਸਬੰਧੀ ਬਣੀ 7 ਮੈਂਬਰੀ ਕਮੇਟੀ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ। ਉਹਨਾਂ ਨੂੰ ਦਿੱਤੀ ਗਈ ਸੇਵਾ ਨਿਭਾਉਣੀ ਚਾਹੀਦੀ ਹੈ।