India Khetibadi Punjab

ਬੈਠਕ ਤੋਂ ਪਹਿਲਾਂ ਕਿਸਾਨਾਂ ਦਾ ਸਰਕਾਰ ਨੂੰ ਸੁਨੇਹਾ

ਘੱਟੋ-ਘੱਟ ਸਮਰਥਨ ਮੁੱਲ (MSP) ਅਤੇ ਹੋਰ ਮੰਗਾਂ ਸਬੰਧੀ ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਵਿਚਕਾਰ ਛੇਵੀਂ ਮੀਟਿੰਗ ਅੱਜ (22 ਫਰਵਰੀ) ਚੰਡੀਗੜ੍ਹ ਵਿੱਚ ਹੋਵੇਗੀ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਹੋਰ ਅਧਿਕਾਰੀ ਵੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਕਿਸਾਨਾਂ ਵੱਲੋਂ, 28 ਕਿਸਾਨ ਆਗੂ ਸਾਂਝੇ ਕਿਸਾਨ ਮੋਰਚੇ (ਗੈਰ-ਰਾਜਨੀਤਿਕ) ਦੇ ਮੁਖੀ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਪਹੁੰਚਣਗੇ।

ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਨੂੰ ਸੁਨੇਹਾ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ  ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ, ਪ੍ਰਹਿਲਾਦ ਜੋਸ਼ੀ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਿਹ ਮੰਤਰੀ ਅਮਿਤ ਸ਼ਾਹ ਨਾਲ ਗੱਲ ਕਰਕੇ ਆਉਣਗੇ।

ਪੰਧੇਰ ਨੇ ਉਨ੍ਹਾਂ ਲੋਕਾਂ ਨੂੰ ਜਵਾਬ ਦਿੱਤਾ ਹੈ ਜੋ ਕਹਿੰਦੇ ਸਨ ਕਿ ਕਿਸਾਨ ਦੇ ਕੋਲ ਜ਼ਿਆਦਾ ਟਾਇਮ ਹੋਣ ਦੇ ਕਾਰਨ ਉਹ ਸੜਕਾਂ ’ਤੇ ਬੈਠੇ ਹਨ। ਪੰਧੇਰ ਨੇ ਕਿਹਾ ਕਿ ਜੇਕਰ ਕਈਆਂ ਨੂੰ ਅਜਿਹਾ ਲੱਗਦਾ ਹੈ ਕਿ ਕਿਸਾਨਾਂ ਦੇ ਲੋਕ ਵਾਧੂ ਸਮਾਂ ਹੈ ਤਾਂ ਇੱਕ ਦਿਨ ਆ ਕੇ ਇੱਥੇ ਬੈਠ ਜਾਣ ਤਾਂ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਕਿਸਾਨ ਕਿਸ ਮਾਮਲਿਆਂ ਨੂੰ ਲੈ ਕੇ ਸੜਕਾਂ ’ਤੇ ਬੈਠੇ ਹਨ।

ਉਨ੍ਹਾਂ ਨੇ ਕਿਹਾ ਦੋਵੇ ਫੋਰਮਾਂ ਦੇ 28 ਆਗੂ ਸ਼ਾਮਲ ਹੋਣਗੇ।  ਮੀਟਿੰਗ ਵਿੱਚ ਸਾਡਾ ਵਤੀਰਾ ਹਾਂ ਪੱਖੀ ਰਹੇਗਾ ਅਸੀ ਸਭ ਕੁਝ ਨਿਬੇੜਨਾ ਚਾਹੁੰਦੇ ਹਾਂ । ਉਨ੍ਹਾਂ ਕਿਹਾ ਸ਼ੰਭੂ ਵਾਲਾ ਰਸਤਾ ਖੋਲ੍ਹਿਆਂ ਜਾਵੇ।