ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਦੇ ਸੈਸ਼ਨ ਤੋਂ ਪਹਿਲਾਂ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਅੱਗੇ ਮੰਗਾਂ ਰੱਖੀਆਂ ਹਨ। ਇਸ ਸਬੰਧੀ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਕਿਸਾਨ ਆਗੀ ਸਰਵਣ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਸਰਕਾਰ ਕਿਸਾਨਾਂ ਦੀਆਂ 12 ਮੰਗਾਂ ਦੇ ਹੱਕ ਵਿੱਚ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜੇ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਦੇਸ਼ ਵਿਆਪੀ ਮੰਗਾਂ ਮੰਨੀਆਂ ਜਾਣ। ਇਸਦੇ ਨਾਲ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਨਵੇਂ ਖੇਤੀਬਾੜੀ ਖਰੜੇ ਵਿਰੁੱਧ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਵਾਪਸ ਕਰਨ ਲਈ ਵੀ ਕਿਹਾ।
ਪੰਧੇਰ ਨੇ ਮੰਗ ਕੀਤੀ ਕਿ ਵਿਧਾਨ ਸਭਾ ਦਾ ਇਜਲਾਸ ਲੰਮਾ ਚੱਲਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਵਿਧਾਨ ਸਭਾ ਦੇ ਵਿੱਚ ਪੰਜਾਬ ਦੇ ਕਿਸਾਨ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਚਰਚਾ ਹੋਣਾ ਚਾਹੀਦੀ ਹੈ। ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਨਸ਼ਿਆਂ ਦੇ ਮੁੱਦੇ ’ਤੇ ਚਰਚਾ ਚਾਹੀਦੀ ਹੈ ਅਤੇ ਇਸ ਦੇ ਖ਼ਿਲਾਫ ਠੋਸ ਕਾਨੂੰਨ ਬਣਾਉਣਾ ਚਾਹੀਦਾ ਹੈ।
ਇਸੇ ਨਾਲ ਉਨ੍ਹਾਂ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਨੌਜਵਾਨਾਂ ਦੇ ਹੱਕ ਦੇ ਮੁੱਦਾ ਉਠਾਇਆ। ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਗੈਰ ਕਾਨੂੰਨੀ ਢੰਗ ਨਾਲ ਚਲਾ ਰਹੇ ਟ੍ਰੈਵਲ ਏਜ਼ੰਟਾਂ ਖ਼ਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦਾ ਹੈ।
ਉਨ੍ਹਾਂ ਵੱਡਾ ਐਲਾਨ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਜੱਥਾ ਹੁਣ 25 ਮਾਰਚ ਨੂੰ ਦਿੱਲੀ ਰਵਾਨਾ ਹੋਵੇਗਾ। ਪਹਿਲਾਂ ਇਹ ਜੱਥਾ 25 ਫ਼ਰਵਰੀ ਨੂੰ ਰਵਾਨਾ ਹੋਣਾ ਸੀ।