Punjab

ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਸ਼ੁਰੂ, ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਸਪੈਸ਼ਲ ਸੈਸ਼ਨ (Special session of Punjab Vidhan Sabha )ਸ਼ੁਰੂ ਹੋ ਗਿਆ ਹੈ। ਇੱਕ ਪਾਸੇ ਇਸ ,ਪੰਜਾਬ ਦੇ ਭੱਖਦੇ ਮੁੱਦਿਆਂ ‘ਤੇ ਚਰਚਾ ਹੋਵੇਗੀ,ਉਥੇ ਵਿਰੋਧੀ ਧਿਰ ਵੀ ਪੂਰੀ ਤਰਾਂ ਨਾਲ ਸਰਕਾਰ ਨੂੰ ਘੇਰਨ ਦੇ ਕੋਸ਼ਿਸ਼ ਵਿੱਚ ਰਹੇਗੀ। ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਸੈਸ਼ਨ ਦੀ ਸ਼ੁਰੂਆਤ ਵਿੱਚ  ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਵਿਧਾਇਕ ਗੁਰਪ੍ਰੀਤ ਸਿੰਘ ਗੋਗੀ, ਧਰਮਪਾਲ ਸਬਰਵਾਲ, ਅਜੈਬ ਸਿੰਘ ਮੁੱਖਮੈਲਪੁਰਾ, ਹਰਵਿੰਦਰ ਸਿੰਘ ਹਰਸ਼ਪਾਲ, ਜੋਗਿੰਦਰਪਾਲ ਜੈਨ, ਸ ਭਾਗ ਸਿੰਘ, ਕਰਨੈਲ ਸਿੰਘ,ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਤੇ ਮੋਨ ਰੱਖਿਆ ਗਿਆ। ਜਿਸ ਤੋਂ ਬਾਅਦ ਸਦਨ ਦੀ ਕਾਰਵਾਈ 12.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।