ਬਿਉਰੋ ਰਿਪੋਰਟ – ਪੰਜਾਬ ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ, ਜਿਸ ਤੋਂ ਬਾਅਦ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਬਾਜਵਾ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਬਾਜਵਾ ਜੀ ਦਾ ਭਾਜਪਾ ‘ਚ ਜਾਣਾ ਲਗਭਗ ਤੈਅ ਹੈ। ਉਨ੍ਹਾਂ ਨੇ ਭਾਜਪਾ ਵਿੱਚ ਆਪਣੀ ਐਡਵਾਂਸ ਬੁਕਿੰਗ ਕਰਵਾ ਲਈ ਹੈ। ਮੈਂ ਰਾਹੁਲ ਗਾਂਧੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਉਹ ਪ੍ਰਤਾਪ ਬਾਜਵਾ ਨੂੰ ਪੁੱਛਣ ਕਿ ਉਹ ਕੁਝ ਦਿਨ ਪਹਿਲਾਂ ਬੰਗਲੌਰ ਕੀ ਕਰਨ ਗਏ ਸਨ ਅਤੇ ਬਾਜਵਾ ਨੇ ਭਾਜਪਾ ਦੇ ਕਿਹੜੇ ਵੱਡੇ ਆਗੂਆਂ ਨਾਲ ਮੁਲਾਕਾਤ ਕੀਤੀ ਸੀ। ਪ੍ਰਤਾਪ ਸਿੰਘ ਬਾਜਵਾ ਕਈ ਵਾਰ ਕਹਿ ਚੁੱਕੇ ਹਨ ਆਮ ਆਦਮੀ ਪਾਰਟੀ ਉਨ੍ਹਾਂ ਦੇ ਸੰਪਰਕ ਵਿਚ ਹਨ ਤੇ ਉਹ ਪਾਰਟੀ ਬਦਲਣ ਲਈ ਤਿਆਰ ਹਨ ਤੇ ਕਈ ਵਿਧਾਇਕ ਸਾਡੇ ਕੋਲ ਟਿਕਟਾਂ ਲਈ ਬੁਕਿੰਗ ਕਰਵਾ ਰਹੇ ਹਨ। ਅਮਨ ਅਰੋੜਾ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਵੀ ਬਾਜਵਾ ਉੱਤੇ ਭਾਜਪਾ ‘ਚ ਜਾਣ ਦੇ ਇਲਜ਼ਾਮ ਲਗਾਏ ਹਨ।
– ਬਾਜਵਾ ਜੀ ਦਾ ਭਾਜਪਾ ‘ਚ ਜਾਣਾ ਲਗਭਗ ਤੈਅ ਹੈ।
– ਉਨ੍ਹਾਂ ਨੇ ਭਾਜਪਾ ਵਿੱਚ ਆਪਣੀ ਐਡਵਾਂਸ ਬੁਕਿੰਗ ਕਰਵਾ ਲਈ ਹੈ।
– ਮੈਂ ਰਾਹੁਲ ਗਾਂਧੀ ਜੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਉਹ ਪ੍ਰਤਾਪ ਬਾਜਵਾ ਨੂੰ ਪੁੱਛਣ ਕਿ ਉਹ ਕੁਝ ਦਿਨ ਪਹਿਲਾਂ ਬੰਗਲੌਰ ਕੀ ਕਰਨ ਗਏ ਸਨ ਅਤੇ ਬਾਜਵਾ ਨੇ ਭਾਜਪਾ ਦੇ ਕਿਹੜੇ ਵੱਡੇ ਆਗੂਆਂ ਨਾਲ ਮੁਲਾਕਾਤ ਕੀਤੀ ਸੀ।
— Aman Arora (@AroraAmanSunam) February 24, 2025
ਇਹ ਵੀ ਪੜ੍ਹੋ – ਭਾਰਤੀ ਸਿੱਖ ਨੇ ਜਰਮਨੀ ‘ਚ ਗੱਡੇ ਝੰਡੇ, ਲੜ ਰਿਹਾ ਵੱਡੀ ਚੋਣ, ਜੇ ਪਾਰਟੀ ਜਿੱਤੀ ਤਾਂ ਮਿਲ ਸਕਦਾ ਵੱਡਾ ਅਹੁਦਾ