India Punjab

ਦੇਸ਼ ਦਾ ਸੰਵਿਧਾਨ ਬਦਲਣਾ ਚਾਹੁੰਦੀ ਹੈ ਭਾਜਪਾ – ਚੀਮਾ

ਮੰਤਰੀ ਹਰਪਾਲ ਚੀਮਾ ਨੇ  ਕਿਹਾ ਕਿ ਦਿੱਲੀ ਵਿੱਚ ਭਾਜਪਾ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦਾ ਮੁੱਦਾ ਉਠਾਇਆ।ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦਾ ਸੰਵਿਧਾਨ ਬਦਲਣਾ ਚਾਹੁੰਦੀ ਹੈ। ਦਿੱਲੀ ਵਿੱਚ ਭਾਜਪਾ ਦੀ ਸਰਕਾਰ ਆਉਣ ਤੋਂ ਬਾਅਦ ਬਾਬਾ ਸਾਹਿਬ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਤਸਵੀਰਾਂ ਹਟਾ ਦਿੱਤੀਆਂ ਗਈਆਂ ਹਨ।

ਕਾਂਗਰਸੀ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦਾ ਸਮਰਥਨ ਕੀਤਾ। ਇਸ ਦੇ ਨਾਲ ਹੀ ਬਾਜਵਾ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦਾ ਪ੍ਰਸਤਾਵ ਵੀ ਇਸ ਸਦਨ ਵੱਲੋਂ ਪਾਸ ਕਰਕੇ ਕੇਂਦਰ ਨੂੰ ਭੇਜਿਆ ਜਾਣਾ ਚਾਹੀਦਾ ਹੈ।

ਹਰਪਾਲ ਚੀਮਾ ਨੇ ਕਿਹਾ ਤਸਵੀਰਾਂ ਹਟਾਉਣ ਤੇ ਮੁੱਦੇ ਤੇ ਸਾਨੂੰ ਨਿੰਦਾ ਪ੍ਰਸਤਾਵ ਪਾਸ ਕਰਨਾ ਚਾਹੀਦਾ ਹੈ। ਮੈਂ ਅਪੀਲ ਕਰਦਾ ਹਾਂ ਕਿ ਸਾਨੂੰ ਇਕ ਨਿੰਦਾ ਪ੍ਰਸਤਾਵ ਰਾਸ਼ਟਰਪਤੀ ਅੱਗੇ ਰੱਖਣਾ ਚਾਹੀਦਾ ਹੈ। ਡਿਬੇਟ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਹੁੰਦੀ ਤਾਂ ਜਿਸ ਆਰੋਪੀ ਨੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਦੇ ਭੁੱਤ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਸੀ ਉਸ ਦਾ ਸਨਮਾਨ ਕੀਤਾ ਜਾਂਦਾ।

ਚੀਮਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੋ ਸੰਸਦ ਵਿੱਚ ਅੰਬੇਡਕਰ ਸਾਹਿਬ ਦਾ ਅਪਮਾਨ ਕੀਤਾ ਸੀ, ਉਸਤੋਂ ਬਾਅਦ ਹੀ ਪੰਜਾਬ ਵਿੱਚ ਬਾਬਾ ਸਾਹਿਬ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ।