ਲੋਕ ਆਵਾਜ਼ TV ਦੇ ਪੱਤਰਕਾਰ ਮਨਿੰਦਰਜੀਤ ਸਿੱਧੂ ਉਤੇ ਦਰਜ ਕੀਤੇ ਜਾਅਲੀ ਕੇਸਾਂ ਦੇ ਮਾਮਲੇ ਵਿੱਚ ਹੁਣ ਪੰਜਾਬ ਦੀ ਸਿਆਸਤ ਭਖ ਗਈ ਹੈ। ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਜਾ ਰਿਹਾ ਹੈ।
ਇਸ ਮਾਮਲੇ ਨੂੰ ਲੈ ਕੇ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਇੱਕ ਵੀਡੀਆ ਜਾਰੀ ਕਰਦਿਆਂ ਖਹਿਰਾ ਨੇ ਕਿਹਾ ਕਿ ਮੈਨੂੰ ਪਤਾ ਲੱਗਾ ਹੈ ਕਿ ਬਠਿੰਡਾ ਪੁਲਿਸ ਨੇ ਲੋਕ ਆਵਾਜ਼ ਟੀਵੀ ਦੇ ਮਨਿੰਦਰਜੀਤ ਸਿੱਧੂ ਵਿਰੁੱਧ ਰਾਮਪੁਰਾ ਫੂਲ ਵਿਧਾਇਕ ਬਲਕਾਰ ਸਿੰਘ ਦੀ ਆਡੀਓ ਦਾ ਪਰਦਾਫਾਸ਼ ਕਰਨ ਲਈ ਐਫਆਈਆਰ ਦਰਜ ਕੀਤੀ ਹੈ ਜਿਸ ਵਿੱਚ ਉਹ ਆਪਣੀ ਹੀ ਪਾਰਟੀ ਦੇ ਵਰਕਰਾਂ ਦੀਆਂ ਔਰਤਾਂ ਨੂੰ ਅਪਮਾਨਿਤ ਕਰ ਰਿਹਾ ਹੈ!
ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਜਾਂ ਲੋਕ ਸਭਾ ਪੰਜਾਬ ਵਿੱਚ ਆਪਣੀ ਹਾਰ ਤੋਂ ਕੋਈ ਸਬਕ ਨਹੀਂ ਸਿੱਖਿਆ ਹੈ ਅਤੇ ਅਜੇ ਵੀ ਮੀਡੀਆ ਅਤੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਪੁਲਿਸ ਦੀ ਦੁਰਵਰਤੋਂ ਕਰਨ ‘ਤੇ ਤੁਲੇ ਹੋਏ ਹਨ! ਇਹ ਸਿੱਧਾ ਸਿੱਧਾ ਆਜਾਦ ਮੀਡੀਆ ਤੇ ਹਮਲਾ ਹੈ।
ਖਹਿਰਾ ਨੇ ਪੰਜਾਬ ਸਰਕਾਰ ਤੇ ਇਲਜਾਮ ਲਗਾਉਂਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੁਆਰਾ ਪੰਜਾਬ ਵਿੱਚ ਮੀਡੀਆ ਨੂੰ ਡਰਾਉਣ ਲਈ ਪੁਲਿਸ ਦੀ ਘੋਰ ਦੁਰਵਰਤੋਂ ਹੋ ਰਹੀ ਹੈ! ਖਹਿਰਾ ਨੇ ਡੀਜੀਪੀ ਪੰਜਾਬ ਪੁਲਿਸ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਹ ਜਲਦੀ ਤੋਂ ਜਲਦੀ ਮਨਿੰਦਰਜੀਤ ਸਿੱਧੂ ਦੇ ਮੌਲਿਕ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਦਖਲ ਦੇਣ>