Punjab

ਨਸ਼ਾ ਤਸਕਰ ਜਾਂ ਪੰਜਾਬ ਛੱਡ ਦੇਣ ਜਾਂ ਇਹ ਕਾਰੋਬਾਰ : ਪੰਜਾਬ ‘ਆਪ’ ਪ੍ਰਧਾਨ

ਮੁਹਾਲੀ : ਹਾਈ ਲੈਵਲ ਮੀਟਿੰਗ ਤੋਂ ਬਾਅਦ ‘ਆਪ’ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਵੱਡਾ ਬਿਆਨ ਦਿਤਾ ਹੈ। ਹਰਪਾਲ ਸਿੰਘ ਚੀਮ, ਲਾਲਜੀਤ ਭੁੱਲਰ, ਡਾ. ਬਲਬੀਰ ਸਿੰਘ ਦੀ ਮੌਜੂਦਗੀ ’ਚ ਚੱਲੀ ਮੀਟਿੰਗ ਤੋਂ ਬਾਅਦ ਅਮਨ ਅਰੋੜਾ ਨੇ ਦਸਿਆ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ‘ਆਪ’ ਸਰਕਾਰ ਨੇ ਪੰਜਾਬ ’ਚ ਸ਼ੁਰੂਆਤ ਕਰ ਦਿਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਕੇਜਰੀਵਾਲ ਵੀ ਇਸ ਸਬੰਧੀ ਕਾਫੀ ਚਿੰਤਤ ਸਨ। ਇਸ ਚਿੰਤਾ ਨੂੰ ਦੂਰ ਕਰਦਿਆਂ ‘ਆਪ’ ਸਰਕਾਰ ਨੇ ਨਸ਼ਿਆਂ ਵਿਰੁਧ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਅਮਨ ਅਰੋੜਾ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਪੰਜਾਬ ਸਰਕਾਰ ਵਲੋਂ ਸਿੱਧੀ ਚਿਤਾਵਨੀ ਦਿੱਤੀ ਗਈ ਹੈ ਕਿ ਜਾਂ ਤਾਂ ਉਹ ਇਹ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਦੇਣ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਰੰਗਲਾ ਪੰਜਾਬ ਬਣਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ 30 ਹਜ਼ਾਰ ਤੋਂ ਜ਼ਿਆਦਾ ਨਸ਼ੇ ਦੇ ਕੇਸ ਦਰਜ ਕੀਤੇ ਗਏ ਹਨ ਤੇ ਨਸ਼ਾ ਤਸਕਰਾਂ ਦੀ 612 ਕਰੋੜ ਰੁਪਏ ਦੀ ਸੰਪਤੀ ਜ਼ਬਤ ਕੀਤੀ ਗਈ ਹੈ।

ਉਨ੍ਹਾਂ ਨਸ਼ਿਆਂ ਦੇ ਮੁੱਦੇ ’ਤੇ ਪਿਛਲੀਆਂ ਸਰਕਾਰਾਂ ਨੂੰ ਘੇਰਦੇ ਹੋਏ ਕਿਹਾ ਕਿ ਕਾਂਗਰਸ ਤੇ ਅਕਾਲੀ ਸਰਕਾਰ ਸਮੇਂ ਇਥੇ ਨਸ਼ੇ ਦੇ ਦਰਿਆ ਵਗਦੇ ਸਨ। ਉਨ੍ਹਾਂ ਕਿਹਾ ਕਿ 2007 ਤੋਂ ਮਾਝਾ ਮਾਲਵਾ ਬੈਲਟ ਵਿਚ ਨਸ਼ੇ ਦੀ ਸ਼ੁਰੂਆਤ ਹੋਈ। ਉਨ੍ਹਾਂ ਕਿਹਾ ਕਿ 3 ਸਾਲਾਂ ਵਿਚ 6500 ਤੋਂ ਜ਼ਿਆਦਾ ਨਸ਼ਾ ਤਸਕਰਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ।