Punjab

ਦੋਵੇਂ ਜਥੇਦਾਰਾਂ ਦੀ ਧਾਮੀ ਨਾਲ ਮੁਲਾਕਾਤ, ਕੀਤੀ ਅਹਿਮ ਅਪੀਲ

ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਅੱਜ ਹੁਸ਼ਿਆਰਪੁਰ ‘ਚ ਹਰਜਿੰਦਰ ਸਿੰਘ ਧਾਮੀ ਦੇ ਘਰ ਜਾ ਕੇ ਮੁਲਾਕਾਤ ਕੀਤੀ। ਜਾਣਕਾਰੀ ਮੁਤਾਬਕ ਮੁਲਾਕਾਤ ‘ਚ ਦੋਵੇਂ ਜਥੇਦਾਰਾਂ ਨੇ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਅਸਤੀਫਾ ਵਾਪਸ ਲੈਣ ਦੀ ਅਪੀਲ ਕੀਤੀ ਹੈ। ਮੁਲਾਕਾਤ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਧਾਮੀ ਵਰਗੇ ਗੁਰਸਿੱਖਾਂ ਦੀ ਕੌਮ ਨੂੰ ਬਹੁਤ ਲੋੜ ਹੈ। ਪੱਤਰਕਾਰਾਂ ਵੱਲੋਂ 7 ਮੈਂਬਰੀ ਕਮੇਟੀ ਦੇ 5 ਮੈਂਬਰਾਂ ਵੱਲੋਂ ਸੌਂਪੀ ਚਿੱਠੀ ਦੇ ਸਵਾਲ ਤੇ ਜਥੇਦਾਰ ਨੇ ਕਿਹਾ ਕਿ ਉਹ ਇਸ ‘ਤੇ ਵਿਚਾਰ ਕਰ ਰਹੇ ਹਨ। ਹਰਜਿੰਦਰ ਸਿੰਘ ਧਾਮੀ ਨੇ ਕੁਝ ਦਿਨ ਪਹਿਲਾਂ ਐਸਜੀਪੀਸੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਨਾਲ ਹੀ 7 ਮੈਂਬਰੀ ਕਮੇਟੀ ਤੋਂ ਵੀ ਫਾਰਗ ਕਰਨ ਦੀ ਅਪੀਲ ਕੀਤੀ ਸੀ। ਐਸਜੀਪੀਸੀ ਦੀ ਅੰਤ੍ਰਿਗ ਕਮੇਟੀ  ਨੇ ਵੀ ਧਾਮੀ ਦਾ ਅਸਤੀਫਾ ਹਾਲੇ ਤੱਕ ਮਨਜ਼ੂਰ ਨਹੀਂ ਕੀਤਾ ਹੈ। ਅੰਤ੍ਰਿਗ ਕਮੇਟੀ ਨੇ ਵੀ ਇਸ ਤੋਂ ਪਹਿਲਾਂ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫਾ ਵਾਪਸ ਲੈਣ ਦੀ ਅਪੀਲ ਕੀਤੀ ਸੀ

ਇਹ ਵੀ ਪੜ੍ਹੋ – CM ਮਾਨ ਦੀ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨਾਲ ਮੀਟਿੰਗ ਖਤਮ, ਜ਼ਿਲ੍ਹਾ ਪੱਧਰ ‘ਤੇ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ