Punjab

‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਾਂ ਹੀ ਸਫਲ ਜਦੋਂ MLA ਤੇ ਮੰਤਰੀਆਂ ਦਾ ਵੀ ਹੋਵੇ ਡੋਪ ਟੈਸਟ’

ਬਿਉਰੋ ਰਿਪੋਰਟ – ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਵਿਚਾਲੇ ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨੇ ਨਸ਼ੇ ਨੂੰ ਰੋਕਣ ਦੇ ਲਈ ਵੱਡੀ ਮੰਗ ਕੀਤੀ ਹੈ । ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਦਾ ਡੋਪ ਟੈਸਟ ਕਰਵਾਇਆ ਜਾਵੇ । ਜੇਕਰ ਅਸਲਾ ਬਣਾਉਣ ਵਾਲਿਆਂ ਦਾ ਡੋਪ ਟੈਸਟ ਜ਼ਰੂਰੀ ਹੈ ਤਾਂ ਲੋਕਾਂ ਦੀ ਨੁਮਾਇੰਦਗੀ ਕਰਨ ਵਾਲਿਆਂ ਦਾ ਵੀ ਡੋਪ ਟੈਸਟ ਵੀ ਹੋਣਾ ਚਾਹੀਦਾ ਹੈ ।

ਕੁਲਬੀਰ ਸਿੰਘ ਜੀਰਾ ਨੇ ਕਿਹਾ ਸਿਰਫ਼ ਆਮ ਲੋਕਾਂ ਤੱਕ ਹੀ ਮੁਹਿੰਮ ਸੀਮਤ ਨਾ ਰਹੇ ਬਲਕਿ ਉਨ੍ਹਾਂ ਲੋਕਾਂ ਨੂੰ ਵੀ ਮੁਹਿੰਮ ਵਿੱਚ ਸ਼ਾਮਲ ਕੀਤਾ ਜਾਵੇ ਜਿੰਨਾਂ ਦੇ ਸਿਰ ‘ਤੇ ਸੂਬੇ ਦੀ ਵੱਡੀ ਜ਼ਿੰਮੇਵਾਰੀ ਹੈ । ਇਹ ਪਹਿਲਾਂ ਮੌਕਾ ਨਹੀਂ ਇਸ ਤੋਂ ਪਹਿਲਾਂ ਵੀ ਕੁਲਬੀਰ ਸਿੰਘ ਜੀਰਾ ਸਿਆਸਤਦਾਨਾਂ ਦੇ ਡੋਪ ਟੈਸਟ ਕਰਵਾਉਣ ਦੀ ਮੰਗ ਕਰ ਚੁੱਕੇ ਹਨ ।

2024 ਦੀਆਂ ਲੋਕਸਭਾ ਚੋਣਾਂ ਦੌਰਾਨ ਜਦੋਂ ਕੁਲਬੀਰ ਸਿੰਘ ਜੀਰਾ ਖਡੂਰ ਸਾਹਿਬ ਲੋਕਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜ ਰਹੇ ਸਨ ਤਾਂ ਵੀ ਉਨ੍ਹਾਂ ਨੇ ਸਾਰੇ ਉਮੀਦਵਾਰਾਂ ਦੇ ਡੋਪ ਟੈਸਟ ਦੀ ਮੰਗ ਕੀਤੀ ਸੀ । ਇਸ ਦੇ ਲਈ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਪੱਤਰ ਵੀ ਲਿਖਿਆ ਸੀ ।