ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 3 ਮਾਰਚ ਨੂੰ ਭਾਵ ਕਿ ਭਲਕੇ ਪੰਜਾਬ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਮੰਤਰੀ ਮੰਡਲ ਵੱਲੋਂ ਇਸ ਮੀਟਿੰਗ ਵਿੱਚ ਵਪਾਰੀਆਂ ਨੂੰ ਵੱਡੀ ਰਾਹਤ ਦੇਣ ਲਈ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।
