India Punjab

ਉੱਤਰਾਖੰਡ ‘ਚ 2 ਸਿੱਖ ਭਰਾਵਾਂ ‘ਤੇ ਭੀੜ ਨੇ ਕੀਤਾ ਹਮਲਾ ! ਕੇਸਾਂ ਤੇ ਦਸਤਾਰ ਦੀ ਵੀ ਕੀਤੀ ਬੇਅਦਬੀ ! ਵੀਡੀਓ ਆਈ ਸਾਹਮਣੇ

ਬਿਉਰੋ ਰਿਪੋਰਟ – ਉੱਤਰਾਖੰਡ ਦੇ ਰਿਸ਼ੀਕੇਸ਼ ਵਿੱਚ 2 ਸਿੱਖ ਭਰਾਵਾਂ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ । ਦੱਸਿਆ ਜਾ ਰਿਹਾ ਹੈ ਕਿ ਭੀੜ ਦੇ ਵੱਲੋਂ ਹਮਲਾ ਕੀਤਾ ਗਿਆ । ਸਿਰਫ਼ ਇੰਨਾਂ ਹੀ ਨਹੀਂ ਸਿੱਖ ਭਰਾਵਾਂ ਦੀ ਦਸਤਾਰਾਂ ਅਤੇ ਕੇਸਾਂ ਦੀ ਬੇਅਦਬੀ ਵੀ ਕੀਤੀ ਗਈ ਹੈ । ਹੁਣ ਇਹ ਸਾਹਮਣੇ ਆਇਆ ਹੈ ਕਿ ਪਾਰਕਿੰਗ ਨੂੰ ਲੈ ਕੇ ਝਗੜਾ ਹੋਇਆ ਸੀ ਜਿਸ ਤੋਂ ਬਾਅਦ ਦੂਜੇ ਪੱਖ ਨੇ ਆਪਣੇ ਸਾਥੀਆਂ ਦੇ ਨਾਲ ਸਿੱਖ ਭਰਾਵਾਂ ਦੀ ਦੁਕਾਨ ‘ਤੇ ਹਮਲਾ ਕਰ ਦਿੱਤਾ । ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਕਿਸੇ ਵੀ ਗ੍ਰਿਫਤਾਰੀ ਨਹੀਂ ਕੀਤੀ ਹੈ ਦੋਵਾਂ ਪੱਖਾਂ ਕੋਲੋ ਪੁੱਛ-ਗਿੱਛ ਕੀਤੀ ਜਾ ਰਹੀ ਹੈ । ਇਸ ਦੌਰਾਨ ਬਠਿੰਡਾ ਤੋਂ ਅਕਾਲੀ ਦਲ ਦੀ ਐੱਮਪੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਸੋਸ਼ਲ਼ ਮੀਡੀਆ ਅਕਾਊਂਟ ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਉੱਤਰਾਖੰਡ ਸਰਕਾਰ ਨੂੰ ਸਿੱਖ ਭਰਾਵਾਂ ਦੇ ਹਮਲਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ ।

ਹਰਸਿਮਰਤ ਕੌਰ ਬਾਦਲ ਨੇ ਲਿਖਿਆ ‘ਉਤਰਾਖੰਡ ਦੇ ਰਿਸ਼ੀਕੇਸ਼ ਵਿੱਚ ਦੋ ਸਿੱਖ ਭਰਾਵਾਂ ‘ਤੇ ਭੀੜ ਵੱਲੋਂ ਹਮਲਾ ਕੀਤਾ ਗਿਆ, ਉਨ੍ਹਾਂ ਦੀਆਂ ਦਸਤਾਰਾਂ ਤੇ ਕੇਸਾਂ ਦੀ ਬੇਅਦਬੀ ਕੀਤੀ ਗਈ ਅਤੇ ਉਨ੍ਹਾਂ ਦੀ ਦੁਕਾਨ ਦੀ ਭੰਨਤੋੜ ਕੀਤੀ ਗਈ। ਉਤਰਾਖੰਡ ਸਰਕਾਰ ਨੂੰ ਕਾਨੂੰਨ ਅਨੁਸਾਰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਘੱਟ ਗਿਣਤੀ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਦੇਸ਼ ਵਿੱਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕੌਮੀ ਏਕਤਾ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ।