ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਸਤੀਫੇ ਨੂੰ ਵਾਪਸ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਇਹ ਐਲਾਨ ਉਹਨਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੀਤਾ। ਦੱਸ ਦਈਏ ਕਿ ਜਥੇਦਾਰ ਵੱਲੋਂ ਸੋਸ਼ਲ ਮੀਡੀਆ ‘ਤੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਪੋਸਟ ਪਾਉਣ ਤੋਂ ਬਾਅਦ ਧਾਮੀ ਨੇ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਆਪਣੇ ਅਸਤੀਫੇ ਬਾਰੇ ਉਨ੍ਹਾਂ ਕਿਹਾ ਕਿ ਉਹ ਆਪਣਾ ਅਸਤੀਫ਼ਾ ਵਾਪਸ ਨਹੀਂ ਲੈਣਗੇ ਇਹ ਪੱਕੀ ਗੱਲ ਹੈ। ਪੰਜ ਮੈਂਬਰੀ ਕਮੇਟੀ ਵਲੋਂ 18 ਮਾਰਚ ਤੋਂ ਭਰਤੀ ਮੁਹਿੰਮ ਸ਼ੁਰੂ ਕਰਨ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਰੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਦੇਖਣਾ ਹੈ।
ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰਾ ਕਰਨ ਲਈ ਵਚਨਬੱਧ ਹਨ ਅਤੇ ਅਸਤੀਫਾ ਵਾਪਸ ਲੈਣ ਦਾ ਕੋਈ ਇਰਾਦਾ ਨਹੀਂ ਰੱਖਦੇ। ਇਸ ਦੌਰਾਨ, ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਗੱਲਬਾਤ ਦੌਰਾਨ ਕਈ ਮਹੱਤਵਪੂਰਨ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਵੀ ਹੋਇਆ।