ਬਿਉਰੋ ਰਿਪੋਰਟ -ਜਲੰਧਰ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਤਿੰਨ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੱਬਰ ਖਾਲਸਾ ਇੰਟਰਨੈਸ਼ਨਲ ਦੇ ਨਿਰਦੇਸ਼ਾਂ ‘ਤੇ ਦੋਸ਼ੀ ਪੰਜਾਬ ਵਿੱਚ ਇੱਕ ਵੱਡੀ ਹੱਤਿਆ ਨੂੰ ਅੰਜਾਮ ਦੇਣ ਜਾ ਰਹੇ ਸਨ। ਜਿਸ ਨੂੰ ਜਲੰਧਰ ਕਾਊਂਟਰ ਇੰਟੈਲੀਜੈਂਸ ਯੂਨਿਟ ਦੀ ਟੀਮ ਨੇ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਚਾਰ ਗੈਰ-ਕਾਨੂੰਨੀ ਹਥਿਆਰ ਅਤੇ 15 ਤੋਂ ਵੱਧ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਲਦੀ ਹੀ ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰੇਗੀ ਅਤੇ ਪੁੱਛਗਿੱਛ ਲਈ ਰਿਮਾਂਡ ‘ਤੇ ਲਵੇਗੀ।
ਇਹ ਵੀ ਪੜ੍ਹੋ – ”ਆਪ ਨੂੰ ਛੱਡ ਕਿਸੇ ਨੂੰ ਵੀ ਜਿਤਾ ਦਵੋ” ਮੰਤਰੀ ਦਾ ਅਹਿਮ ਬਿਆਨ