Punjab

ਕੇਂਦਰੀ ਜੇਲ੍ਹ ਦਾ ਸੁਪਰਡੈਂਟ ਮੁਅੱਤਲ

ਬਿਉਰੋ ਰਿਪੋਰਟ – ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਪੰਜਾਬ ਸਰਕਾਰ ਦੇ ਹੁਕਮਾਂ ਉੱਤੇ ਕੇਂਦਰੀ ਜੇਲ ਹੁਸ਼ਿਆਰਪੁਰ ਦੇ ਸੁਪਰਡੈਂਟ ਬਲਜੀਤ ਸਿੰਘ ਘੁੰਮਣ ਨੂੰ ਮੁਅੱਤਲ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਜੇਲ ਵਿਭਾਗ ਦੇ ਖੁਫੀਆ ਵਿੰਗ ਦੀ ਰਿਪੋਰਟ ‘ਚ ਜੇਲ੍ਹ ਵਿਚ ਡਰੱਗ ਰੈਕਟ ਚੱਲਣ ਦੀ ਪੁਸ਼ਟੀ ਹੋਈ ਸੀ ਤੇ ਨਸ਼ੇ ਕਰਕੇ ਹੀ 25 ਫਰਵਰੀ ਨੂੰ ਕੇਂਦਰੀ ਜੇਲ੍ਹ ਵਿਚ ਬੰਦੀਆਂ ਦੀ ਲੜਾਈ ਵੀ ਹੋਈ ਸੀ। ਇਸ ਤੋਂ ਬਾਅਦ ਜਦੋਂ ਸਰਕਾਰ ਨੇ ਇਸ ਸਾਰੀ ਘਟਨਾ ਦੀ ਜਾਂਚ ਕਰਵਾਈ ਤਾਂ ਸਾਹਮਣੇ ਆਇਆ ਕਿ ਜੇਲ੍ਹ ਵਿਚ ਡਰੱਗ ਰੈਕਟ ਪੂਰੇ ਜ਼ੋਰ ਨਾਲ ਚੱਲ ਰਿਹਾ ਹੈ ਤੇ ਇਨ੍ਹਾਂ ਸਾਰੀਆਂ ਗਤੀਵਿਧੀਆਂ ਵਿਚ ਜੇਲ੍ਹ ਸੁਪਰਡੈਂਟ ਦੀ ਸ਼ਮੂਲੀਅਤ ਵੀ ਪਾਈ ਗਈ, ਜਿਸ ਤੋਂ ਬਾਅਦ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ’ਚ ਵੱਖਰੇ ਤੌਰ ’ਤੇ ਮੁਕੱਦਮਾ ਦਰਜ ਕਰਨ ਅਤੇ ਜਾਂਚ ਕਰਨ ਲਈ ਪੁਲਿਸ ਵਿਭਾਗ ਨੂੰ ਲਿਖ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ – ਜਲੰਧਰ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਕਾਮਯਾਬੀ, ਤਿੰਨ ਗੁਰਗੇ ਕਾਬੂ