ਬਿਉਰੋ ਰਿਪੋਰਟ – ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਯਾਦਗਾਰ ਦਿੱਲੀ ਦੇ ਰਾਜਘਾਟ ਨੇੜੇ ਰਾਸ਼ਟਰੀ ਸਮਾਰਕ ਬਣਾਈ ਜਾਵੇਗੀ। ਭਾਰਤ ਸਰਕਾਰ ਨੇ ਇਸ ਲਈ 900 ਵਰਗ ਮੀਟਰ ਦੀ ਜ਼ਮੀਨ ਨੂੰ ਆਖਰੀ ਰੂਪ ਦੇ ਦਿੱਤਾ ਹੈ। ਇਸ ਥਾਂ ਨੂੰ ਡਾਕਟਰ ਮਨਮੋਹਨ ਸਿੰਘ ਦੇ ਪਰਿਵਾਰ ਨੇ ਸਵੀਕਾਰ ਕਰ ਲਿਆ ਹੈ। ਪਿਛਲੇ ਹਫ਼ਤੇ ਹੀ, ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੇ ਇਸ ਜਗ੍ਹਾ ਦਾ ਨਿਰੀਖਣ ਕੀਤਾ ਸੀ ਅਤੇ ਫਿਰ ਉਨ੍ਹਾਂ ਨੇ ਕੇਂਦਰ ਨੂੰ ਰਸਮੀ ਪ੍ਰਵਾਨਗੀ ਦੇ ਦਿੱਤੀ ਸੀ।
ਇਹ ਵੀ ਪੜ੍ਹੋ – ਪਾਦਰੀ ਬਜਿੰਦਰ ਸਿੰਘ ਭੱਜਿਆ ਨੇਪਾਲ?