Punjab Religion

ਜਥੇਦਾਰ ਹਟਾਏ ਜਾਣ ਦੇ ਰੋਸ ਵਜੋਂ ਇੱਕ ਹੋਰ ਸੀਨੀਅਰ ਆਗੂ ਵੱਲੋਂ ਅਸਤੀਫ਼ਾ

ਲੰਘੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਨਾਲ ਹੋਏ ਵਿਵਾਦ ਤੋਂ ਬਾਅਦ ਹੁਣ SGPC ਦੀ ਅੰਤਿੰਮ ਕਮੇਟੀ ਨੇ ਵੱਡੀ ਕਾਰਵਾਈ ਕਰਦਿਆਂ ਗਿਆਨੀ ਰਘਬੀਰ ਸਿੰਘ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਅਹੁਦੇ ਤੋਂ ਸੇਵਾ ਮੁਕਤ ਕਰ ਦਿੱਤਾ ਗਿਆ ਸੀ।

ਜਿਸ ਤੋਂ ਬਾਅਦ ਰੋਸ ਵਜੋਂ ਸੀਨੀਅਰ ਆਗੂਆਂ ਵੱਲੋਂ ਅਸਤੀਫ਼ੇ ਦਿੱਤੇ ਜਾ ਰਹੇ ਹਨ। ਇਸ ਦੌਰਾਨ ਅੱਜ  ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਇੰਦਰਜੀਤ ਸਿੰਘ ਬਿੰਦਰਾ ਸ਼੍ਰੋਮਣੀ ਅਕਾਲੀ ਦਲ ਦੀ ਮੂਲ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।  ਉਨ੍ਹਾਂ ਨੇ ਕਿਹਾ ਕਿ ਅਕਾਲ ਤਖ਼ਤ ਮਹਾਨ ਹੈ ਅਤੇ ਸਿੱਖ ਪੰਥ ਦੀ ਸ਼ਾਨ ਹੈ, ਇਤਿਹਾਸ ’ਚ ਜਿਨ੍ਹਾਂ ਵਿਅਕਤੀਆਂ ਨੇ ਅਕਾਲ ਤਖ਼ਤ ਨਾਲ ਮੱਥਾ ਲਾਇਆ ਹੈ, ਉਹਨਾਂ ਦਾ ਕੱਖ ਵੀ ਨਹੀਂ ਰਹਿਆ।

ਬਿੰਦਰਾ ਨੇ ਕਿਹਾ ਕਿ ਅਕਾਲ ਤਖ਼ਤ ਦਾ 2 ਦਸੰਬਰ ਵਾਲਾ ਹੁਕਮਨਾਮਾ ਨਾ ਮੰਨਣਾ ਅਤੇ ਅੱਜ ‘‘SGPC ਮੈਂਬਰਾਂ ਵਲੋਂ ਜਥੇਦਾਰਾਂ ਨੂੰ ਬਰਖ਼ਾਸਤ ਕਰਨਾ ਅਕਾਲ ਤਖ਼ਤ ਨਾਲ ਮੱਥਾ ਲਾਉਣ ਦੇ ਬਰਾਬਰ ਹੈ। ਇਸ ਲਈ ਮੈਂ ਆਪਣੇ ਆਪ ਨੂੰ ਪਾਪਾਂ ਦਾ ਭਾਗੀਦਾਰ ਨਹੀਂ ਬਣਾਉਣਾ ਚਾਹੁੰਦਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮੂਲ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹਾਂ।