ਅੱਜ ਪੰਜਾਬ ਭਰ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕੁਝ ਦਿਨ ਪਹਿਲਾਂ ਲੁਧਿਆਣਾ ਵਿਚ ਹੋਈ ਕਿਸਾਨਾਂ ਦੀ ਮੀਟਿੰਗ ਵਿਚ, ਉਨ੍ਹਾਂ ਨੇ ਫੈਸਲਾ ਕੀਤਾ ਸੀ ਕਿ 10 ਮਾਰਚ ਨੂੰ ਉਹ ‘ਆਪ’ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨਗੇ, ਜਿਸ ਕਾਰਨ ਅੱਜ ਕਿਸਾਨਾਂ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਦਾ ਘਿਰਾਓ ਕੀਤਾ ਹੈ।
ਹਾਲਾਂਕਿ, ਕਿਸਾਨਾਂ ਦੇ ਕੈਬਨਿਟ ਮੰਤਰੀ ਦੇ ਘਰ ਨੂੰ ਘੇਰਨ ਤੋਂ ਪਹਿਲਾਂ, ਪੁਲਿਸ ਨੇ ਕੁਝ ਦੂਰੀ ’ਤੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ। ਬੈਰੀਕੇਡਿੰਗ ਨੇੜੇ ਕਿਸਾਨਾਂ ਵਲੋਂ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਕਿਸਾਨ ਮੋਹਾਲੀ ਵਿੱਚ ਵਿਧਾਇਕ ਕੁਲਵੰਤ ਸਿੰਘ ਦੇ ਘਰ ਦੇ ਬਾਹਰ ਵੀ ਪਹੁੰਚ ਗਏ ਹਨ। ਹਾਲਾਂਕਿ, ਪੁਲਿਸ ਵੱਲੋਂ ਸੁਰੱਖਿਆ ਨਿਗਰਾਨੀ ਵਧਾ ਦਿੱਤੀ ਗਈ ਹੈ।