‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਖਤਮ ਹੋ ਗਈ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ 9 ਦਸੰਬਰ ਨੂੰ ਮੁੜ ਮੀਟਿੰਗ ਲਈ ਸੱਦਾ ਦਿੱਤਾ ਹੈ। ਕਿਸਾਨਾਂ ਦੀ ਕੇਂਦਰ ਸਰਕਾਰ ਦੇ ਨਾਲ ਕਰੀਬ ਸਾਢੇ 4 ਘੰਟੇ ਮੀਟਿੰਗ ਚੱਲੀ। ਕੇਂਦਰ ਸਰਕਾਰ ਨੇ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਵਾਪਸ ਲੈਣ ਦੀ ਅਪੀਲ ਕੀਤੀ।
ਕਿਸਾਨਾਂ ਨੇ ਮੀਟਿੰਗ ਵਿੱਚ ਕਰੀਬ ਅੱਧਾ ਘੰਟਾ ਮੌਨ ਧਾਰ ਕੇ ਰੱਖਿਆ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਅੜੇ ਹੋਏ ਹਨ। ਕਿਸਾਨਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ‘ਤੇ ਦਰਜ ਹੋਏ ਪਰਚੇ ਵੀ ਵਾਪਸ ਲੈਣ ਲਈ ਕਹਿ ਰਹੀ ਹੈ ਪਰ ਅਸੀਂ ਸਾਰੀਆਂ ਮੰਗਾਂ ਮੰਨਵਾ ਕੇ ਹੀ ਵਾਪਸ ਜਾਵਾਂਗੇ।