ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਸਲਾਨਾ ਡਿਗਰੀ ਵੰਡ ਸਮਾਰੋਹ ਵਿੱਚ ਹਿੱਸਾ ਲਿਆ। ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਸਮੇਤ ਦੋਵੇਂ ਸੂਬਿਆਂ ਦੇ ਮੁੱਖ ਮੰਤਰੀ ਵੀ ਮੌਜੂਦ ਰਹੇ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ PU ਨੇ ਸਿੱਖਿਆ ਅਤੇ ਖੇਡਾਂ ਸਮੇਤ ਹੋਰਨਾਂ ਖੇਤਰਾਂ ਵਿੱਚ ਬੁਲੰਦੀਆਂ ਛੂਹੀਆਂ ਹਨ।
ਉਹਨਾਂ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਹੁਣ ਲੜਕੀਆਂ ਵੀ ਲੜਕਿਆਂ ਵਾਂਗ ਹਰ ਵਿਦਿੱਅਕ ਸਟਰੀਮ ਵਿੱਚ ਡਿਗਰੀਆਂ ਲੈਣ ਰਹੀਆਂ ਹਨ। ਇਸ ਮੌਕੇ ਰਾਸ਼ਟਰਪਤੀ ਨੇ ਓਲੰਪਿਕ ਖੇਡਾਂ ਵਿੱਚ ਤਗਮਾ ਜਿੱਤਣ ਵਾਲੇ ਖਿਡਾਰੀ ਮਨੂੰ ਭਾਕਰ ਅਤੇ ਜਸਵਿੰਦਰ ਨਾਰੂਲਾ ਨੂੰ ਵੀ ਸਨਮਾਨਿਤ ਕੀਤਾ। ਰਾਸ਼ਟਰਪਤੀ ਨੇ ਕਿਹਾ ਕਿ ਉਹਨਾਂ ਨੂੰ ਪੰਜਾਬ ਯੂਨੀਵਰਸਿਟੀ ਦੇ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਕੇ ਖੁਸ਼ੀ ਮਹਿਸੂਸ ਹੋ ਰਹੀ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਰਾਸ਼ਟਰਪਤੀ ਨੇ ਬਠਿੰਡਾ ਵਿੱਚ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਸਨ।