ਬਿਉਰੋ ਰਿਪੋਰਟ – ਪਟਿਆਲਾ ਪੁਲਿਸ ਨੇ ਅਗਵਾ ਕੀਤੇ ਬੱਚੇ ਨੂੰ ਛੁਡਵਾਉਣ ਲਈ ਇਨਕਾਉਂਟਰ ਕੀਤਾ ਹੈ। ਪੁਲਿਸ ਨੇ ਬੱਚੇ ਨੂੰ ਛੁਡਵਾਉਣ ਲਈ ਅਗਵਾਕਾਰਾਂ ਨਾਲ 15 ਮਿੰਟ ਮੁੱਠਭੇੜ ਵੀ ਕੀਤੀ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਜ਼ਖ਼ਮੀ ਵੀ ਹੋਏ ਹਨ। ਮੁੱਖ ਦੋਸ਼ੀ ਜਸਪ੍ਰੀਤ ਸਿੰਘ ਦੀ ਇਲਾਜ ਦੌਰਾਨ ਜਨ ਚਲੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਹਰ ਪਲ ਇਸ ਪੂਰੀ ਕਾਰਵਾਈ ਦੀ ਅਪਡੇਟ ਲੈ ਰਹੇ ਸਨ। ਇਸ ਦੇ ਨਾਲ ਹੀ ਡੀਜੀਪੀ ਗੌਰਵ ਯਾਦਵ ਨੇ ਇਸ ਕਾਰਵਾਈ ਤੋਂ ਬਾਅਦ ਪੂਰੀ ਟੀਮ ਨੂੰ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਇਹ ਸਾਰੀ ਘਟਨਾ ਫਿਲਮੀ ਅੰਦਾਜ਼ ਵਿੱਚ ਵਾਪਰੀ। ਇਸ ਸਮੇਂ ਦੌਰਾਨ, ਦੋਸ਼ੀ ਨੇ ਸੀਸੀਟੀਵੀ ਕੈਮਰਿਆਂ ਤੋਂ ਬਚਣ ਦੀ ਪੂਰੀ ਕੋਸ਼ਿਸ਼ ਕੀਤੀ। ਇਸ ਦੌਰਾਨ, ਖੰਨਾ ਦੇ ਐਸਐਸਪੀ ਜੋਤੀ ਯਾਦਵ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪਣ ਜਾ ਰਹੇ ਹਨ।
ਇਹ ਵੀ ਪੜ੍ਹੋ – ਪੰਜਾਬ ਵਿਧਾਨ ਸਭਾ ਇਜਲਾਸ ਦੀਆਂ ਤਰੀਕਾਂ ਦਾ ਐਲਾਨ