ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣਾ ਅਸਤੀਫਾ ਵਾਪਸ ਲੈ ਕੇ ਦੁਬਾਰਾ ਐਸਜੀਪੀਸੀ ਪ੍ਰਧਾਨ ਦੀ ਜ਼ਿੰਮੇਵਾਰੀ ਸਾਂਭਣ ਦਾ ਐਲਾਨ ਕਰ ਦਿੱਤਾ ਹੈ। ਅੱਜ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਧਾਮੀ ਦੀ ਹੁਸ਼ਿਆਰਪੁਰ ਰਿਹਾਇਸ਼ ‘ਤੇ ਜਾ ਕੇ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਵਿਚ ਸੁਖਬੀਰ ਸਿੰਘ ਬਾਦਲ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਵਿਚ ਕਾਮਯਾਬ ਰਹੇ। ਬਲਵਿੰਦਰ ਸਿੰਘ ਭੂੰਦੜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਧਾਮੀ ਵਰਗੇ ਇਨਸਾਨ ਦੀ ਕੌਮ ਨੂੰ ਬਹੁਤ ਲੋੜ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਧਾਮੀ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਦਾ ਮਾਣ ਰੱਖਿਆ ਹੈ ਅਤੇ ਉਹ ਸ਼ੁਰੂ ਤੋਂ ਹੀ ਪਾਰਟੀ ਲਈ ਵਫਾਦਾਰ ਰਹੇ ਹਨ। ਉਨ੍ਹਾਂ ਨੇ ਅੱਜ ਇਹ ਫੈਸਲਾ ਸਮੁੱਚੀ ਸੰਗਤ ਦੀ ਭਾਵਨਾ ਨੂੰ ਸਮਝ ਕੇ ਲਿਆ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਨ੍ਹਾਂ ਨੂੰ ਐਸਜੀਪੀਸੀ ਮੈਂਬਰਾਂ ਤੇ ਅਕਾਲੀ ਦਲ ਵੱਲੋਂ ਵਾਰ-ਵਾਰ ਸੇਵਾ ਸੰਭਾਲਣ ਲਈ ਕਿਹਾ ਜਾ ਰਿਹਾ ਸੀ ਜਿਸ ਨੂੰ ਦੇਖਦੇ ਹੋਏ ਉਹ ਇਕ ਦੋ ਦਿਨ ਵਿਚ ਦੁਬਾਰਾ ਸੇਵਾ ਸੰਭਾਲਣਗੇ।
ਇਹ ਵੀ ਪੜ੍ਹੋ – ਲੁਧਿਆਣਾ ਪੱਛਮੀ ਸੀਟ ਲਈ ਸਾਬਕਾ ਮੰਤਰੀ ਨੇ ਠੋਕਿਆ ਦਾਅਵਾ, ‘ਆਪ’ ਨੇ ਵੀ ਖਿੱਚੀ ਤਿਆਰੀ