ਬਿਉਰੋ ਰਿਪੋਰਟ – ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਦਾ ਪੰਜਾਬ ਆਉਣ ਦਾ ਰਾਹ ਪੱਧਰਾ ਹੋ ਗਿਆ ਹੈ ਕਿਉਂਕਿ ਦਲਜੀਤ ਸਿੰਘ ਕਲਸੀ ਦਾ ਟਰਾਂਜ਼ਿਟ ਰਿਮਾਂਡ ਪੰਜਾਬ ਪੁਲਿਸ ਨੂੰ ਮਿਲ ਗਿਆ ਹੈ ਭਾਵ ਕਿ ਹੁਣ ਕਲਸੀ ਨੂੰ ਵੀ ਪੰਜਾਬ ਜਲਦ ਲਿਆਇਆ ਜਾਵੇਗਾ। ਇਸ ਤੋਂ ਪਹਿਲਾਂ ਬੀਤੇ ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀਆਂ ਦਾ ਟਰਾਂਜ਼ਿਟ ਰਿਮਾਂਡ ਪੰਜਾਬ ਪੁਲਿਸ ਨੂੰ ਮਿਲਿਆ ਸੀ। ਪੰਜਾਬ ਪੁਲਿਸ 7 ਨੂੰ ਪੰਜਾਬ ਲੈਕੇ ਆਵੇਗੀ । ਇਸ ਤੋਂ ਪਹਿਲਾਂ ਭਗਵੰਤ ਸਿੰਘ ਬਾਜੀਕੇ ਅਤੇ ਗੁਰਮੀਤ ਸਿੰਘ ਅਤੇ ਬਸੰਤ ਸਿੰਘ ਦਾ ਟਰਾਂਜ਼ਿਟ ਰਿਮਾਂਡ ਮਿਲਿਆ ਸੀ।
ਇਹ ਵੀ ਪੜ੍ਹੋ – ਪੁਲਿਸ ਨੇ 8 ਕਿੱਲੋ ਤੋਂ ਵੱਧ ਹੈਰੋਇਨ ਕੀਤੀ ਬਰਾਮਦ