Punjab

ਕੀ ਸਰਕਾਰ ਕਿਸਾਨਾਂ ਦੇ ਮੋਰਚਿਆਂ ਨੂੰ ਚੁੱਕਣ ਜਾ ਰਹੀ ਹੈ?

ਬਿਉਰੋ ਰਿਪੋਰਟ – ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 1 ਸਾਲ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਕੇਂਦਰ ਸਰਕਾਰ ਹੋ ਰਹੀ ਮੀਟਿੰਗ ਖਤਮ ਹੋ ਗਈ ਹੈ। ਇਸ ਤੋਂ ਬਾਅਦ ਅਗਲੀ ਮੀਟਿੰਗ 4 ਮਈ ਨੂੰ ਚੰਡੀਗੜ ਵਿਚ ਹੀ ਹੋਵੇਗੀ। ਇਸ ਦੇ ਨਾਲ ਹੀ ਇਹ ਵੀ ਦੱਸਣਾ ਜਰੂਰੀ ਹੈ ਕਿ ਅੱਜ ਸ਼ੰਭੂ ਸਰਹੱਦ ਨੇੜੇ ਇੰਟਰਨੈਟ ਮੁਅੱਤਲ ਕਰ ਦਿੱਤਾ ਹੈ ਅਤੇ ਪਟਿਆਲਾ ਤੇ ਸੰਗਰੂਰ ਜ਼ਿਲ੍ਹਿਆਂ ’ਚ ਭਾਰੀ ਪੁਲੀਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ। ਇਸ ਤੋਂ ਬਾਅਦ ਕਿਸਾਨ ਵੀ ਸਾਵਧਾਨ ਹੋ ਗਏ ਹਨ ਅਤੇ ਕਿਸਾਨਾਂ ਨੇ ਮਾਲਵੇ ਦੇ ਕਿਸਾਨਾਂ ਨੂੰ ਵੱਡੀ ਗਿਣਤੀ ਵਿਚ ਮੋਰਚਿਆਂ ‘ਤੇ ਪਹੁੰਚਣ ਲਈ ਅਪੀਲ ਕੀਤੀ ਹੈ। ਕਿਸਾਨਾਂ ‘ਚ ਚਰਚਾ ਹੈ ਕਿ ਸਰਕਾਰ ਜਬਰੀ ਕਿਸਾਨਾਂ ਦੇ ਮੋਰਚਿਆਂ ਨੂੰ ਚੁੱਕ ਸਕਦੀ ਹੈ ਪਰ ਮੀਟਿੰਗ ਤੋਂ ਸੂਬੇ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤਰਾ ਦੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ – ਅੰਮ੍ਰਿਤਪਾਲ ਦਾ ਇਕ ਹੋਰ ਸਾਥੀ ਆਵੇਗਾ ਪੰਜਾਬ, ਮਿਲਿਆ ਟਰਾਂਜ਼ਿਟ ਰਿਮਾਂਡ