India Punjab

ਹਜ਼ਾਰਾਂ ਕਿਸਾਨਾਂ ਦੇ ਕਾਫਲੇ ਨੂੰ ਦਿੱਲੀ ਕੂਚ ਕਰਨ ਤੋਂ ਰੋਕਣ ਲਈ ਹਰਿਆਣਾ ਸਰਕਾਰ ਨੇ ਮੁੱੜ ਵੱਡੇ ਪੱਥਰਾਂ ਨਾਲ ਰੋਕਿਆ ਰਸਤਾ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਤਿੱਖਾ ਕਰਨ ਦੀ ਦਿੱਤੀ ਚਿਤਾਵਨੀ ਮਗਰੋਂ ਹਰਿਆਣਾ ਸਰਕਾਰ ਨੇ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਰੋਕਣ ਲਈ ਇੱਕ ਵਾਰ ਮੁੜ ਤੋਂ ਰਸਤਿਆਂ ਉੱਤੇ ਰੋਕਾਂ ਲਾ ਦਿੱਤੀਆਂ ਹਨ ਪਰ ਜਥੇਬੰਦੀਆਂ ਦੇ ਸੱਦੇ ‘ਤੇ ਅੱਜ ਦਿੱਲੀ ਜਾਣ ਦੇ ਚਾਹਵਾਨ ਕਿਸਾਨਾਂ ਨੇ ਢਾਬੀ ਗੁੱਜਰਾਂ ਦੇ ਨੇੜੇ ਪੰਜਾਬ-ਹਰਿਆਣਾ ਸਰਹੱਦ ਉੱਤੇ ਲੱਗੀਆਂ ਰੋਕਾਂ ਹਟਾ ਦਿੱਤੀਆਂ ਅਤੇ ਅੱਗੇ ਵਧ ਗਏ।

ਕਿਸਾਨ ਜਦੋਂ ਸਰਹੱਦ ’ਤੇ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਹਰਿਆਣਾ ਪੁਲਿਸ ਨੇ ਪਿੰਡ ਦਾਤੇਵਾਲ ਦੇ ਕੋਲ ਮੁੜ ਤੋਂ ਰੋਕਾਂ ਲਾਈਆਂ ਹਨ। ਕਿਸਾਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਵੱਡੇ-ਵੱਡੇ ਪੱਥਰਾਂ ਨਾਲ ਲਾਈਆਂ ਰੋਕਾਂ ਨੂੰ ਤੋੜ ਕੇ ਦਿੱਲੀ ਵੱਲ ਕੂਚ ਕੀਤਾ।