ਕਾਂਗਰਸੀ ਆਗੂ ਅਤੇ ਐਮਪੀ ਸੁਖਜਿੰਦਰ ਸਿੰਘ ਰੰਧਾਵਾ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਅਕਾਲੀ ਦਲ ਦੀ ਭਰਤੀ ਮੁਹਿੰਮ ਅਤੇ ਪ੍ਰਧਾਨ ਦੀ ਚੋਣ ਲਈ ਤੈਅ ਤਾਰੀਕ ਤੇ ਜਗ੍ਹਾ ‘ਤੇ ਇਤਰਾਜ਼ ਉਠਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਦੀਆਂ ਗਤੀਵਿਧੀਆਂ ਕਾਨੂੰਨੀ ਦਾਇਰੇ ਤੋਂ ਬਾਹਰ ਹਨ ਅਤੇ ਚੋਣ ਕਮਿਸ਼ਨ ਨੂੰ ਇਸ ‘ਤੇ ਧਿਆਨ ਦੇਣਾ ਚਾਹੀਦਾ ਹੈ।
ਰੰਧਾਵਾ ਨੇ ਲਿਖਿਆ ਕਿ ਅਕਾਲੀ ਦਲ ਨੇ 12 ਅਪ੍ਰੈਲ ਨੂੰ ਤੇਜਾ ਸਿੰਘ ਸਮੁੰਦਰੀ ਹਾਲ, ਅੰਮ੍ਰਿਤਸਰ ਵਿਖੇ ਪ੍ਰਧਾਨ ਦੀ ਚੋਣ ਦਾ ਐਲਾਨ ਕੀਤਾ ਹੈ, ਜੋ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਅਧੀਨ ਆਉਂਦਾ ਹੈ।
ਇਹ ਜਗ੍ਹਾ ਧਾਰਮਕ ਕੰਮਾਂ ਲਈ ਵਰਤੀ ਜਾਂਦੀ ਹੈ, ਅਤੇ ਇਸ ਨੂੰ ਸਿਆਸੀ ਮਕਸਦ ਲਈ ਵਰਤਣਾ ਗੈਰ-ਕਾਨੂੰਨੀ ਹੈ। ਉਨ੍ਹਾਂ ਪਹਿਲਾਂ ਵੀ ਇਸ ਬਾਰੇ ਸ਼ਿਕਾਇਤ ਕੀਤੀ ਸੀ, ਪਰ ਕਮਿਸ਼ਨ ਨੇ ਕੋਈ ਜਵਾਬ ਨਹੀਂ ਦਿੱਤਾ। ਰੰਧਾਵਾ ਨੇ ਮੰਗ ਕੀਤੀ ਹੈ ਕਿ ਚੋਣ ਕਮਿਸ਼ਨ ਇਸ ‘ਤੇ ਤੁਰੰਤ ਰੋਕ ਲਗਾਏ।