Punjab

ਸਾਰਕਾਰਾਂ ਨੇ ਜਥੇਦਾਰਾਂ ਨੂੰ ਆਪਣੇ ਕੰਟਰੋਲ ਵਿੱਚ ਲਿਆ – ਸੁਖਬੀਰ ਬਾਦਲ

ਵਿਸਾਖੀ ਅਤੇ ਖਾਲਸਾ ਪੰਥ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਬੋਲਦਿਆਂ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਬਾਰੇ ਦੱਸਿਆ। ਉਨ੍ਹਾਂ ਨੇ ਕਿਹਾ ਕਿ ਦੇਸ਼ ਲਈ ਸ਼ਹਾਦਤਾਂ ਇਸ ਪਾਰਟੀ ਨੇ ਹੀ ਦਿੱਤੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚੀ ਗਈ ਸੀ। ਉਨ੍ਹਾਂ ਨੇ ਕਿਹਾ ਕਿ NDA ਛੱਡਣ ਤੋਂ ਬਾਅਦ ਸਾਡੇ ਖਿਲਾਫ਼ ਸਾਜਿਸ਼ਾਂ ਹੋਈਆਂ ਹਨ। ਉਨ੍ਹਾਂ ਦੋਸ਼ ਲਗਾਇਆ ਸਰਕਾਰ ਦੁਆਰਾ ਸਿੱਖਾਂ ਦੇ ਤਖ਼ਤਾਂ ’ਤੇ ਕਬਜ਼ਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦਾ ਨਾਮ ਲੈਦਿਆਂ ਕਿਹਾ ਕਿ ਸਿਰਸਾ ਵਰਗਿਆਂ ਨੂੰ ਅਕਾਲ ਦਲ ਨੇ ਪੈਦਾ ਕੀਤਾ ਅਤੇ ਉਨ੍ਹਾਂ ਨੇ ਹੀ ਪਾਰਟੀ ਨਾਲ ਗਦਾਰੀ ਕੀਤੀ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਗਿਆਨੀ ਹਰਪ੍ਰੀਤ ਸਣੇ ਹੋਰ ਜਥੇਦਾਰਾਂ ਨੂੰ ਆਪਣੇ ਕੰਟਰੋਲ ਵਿੱਚ ਲਿਆ। ਬਾਦਲ ਨੇ ਕਿਹਾ ਕਿ ਜਥੇਦਾਰਾਂ ਨੂੰ ਗੰਨਮੈਨ, ਜਿਪਸੀਆਂ ਦੇ ਕੇ ਕੌਮ ਦੇ ਖ਼ਿਲਾਫ਼ ਭੜਕਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਜਥੇਦਾਰ ਕੌਮ ਨੂੰ ਮਜ਼ਬੂਤ ਕਰਨ ਦੀ ਥਾਂ ਕੌਮ ਨੂੰ ਖਤਮ ਕਰਨ ਵਿੱਚ ਲੱਗੇ ਹੋਏ ਹਨ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਜੋ ਵੀ ਵਿਕਾਸ ਹੋਇਆ ਹੈ ਉਹ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਹੈ। ਬਾਦਲ ਨੇ ਕਿਹਾ ਕਿ  ਪੱਕਾਸ ਸਿੰਘ ਬਾਦਲ ਨੇ ਆਪਣੀ ਸਾਰੀ ਉਮਰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਵਿੱਚ ਲੰਘਾਈ ਹੈ। ਬਾਦਲ ਨੇ ਕਿਹਾ ਕਿ ਅਕਾਲੀ ਦਲ ਕਰਕੇ ਐਮਰਜੈਂਸੀ ਹਟਾਈ ਗਈ ਸੀ ਅਤੇ ਪੰਜਾਬ ਦੇ ਸਾਰੇ ਵਿਕਾਸ ਕੰਮਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਕਰਵਾਇਆ।

ਮਾਨ ਸਰਕਾਰ ’ਤੇ ਵਰ੍ਹਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਨੇ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਬੀਬੀਆਂ ਨੂੰ ਇੱਕ ਹਜ਼ਾਰ ਰੁਪਅ ਦੇਣ ਦੇ ਵਾਅਦੇ ਕਦੋਂ ਪੂਰਾ ਹੋਵੇਗਾ, ਬਜ਼ੁਗਰਾਂ ਦੀ 2500 ਪੈਨਸ਼ਨ ਕਦੋਂ ਹੋਵੇਗੀ ਅਤੇ 24 ਘੰਟਿਆਂ ਅੰਦਰ ਨਸ਼ਾ ਕਦੋਂ ਬੰਦ ਹੋਵੇਗਾ।