ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਬੰਬਾਂ ਸੰਬੰਧੀ ਦਿੱਤੇ ਬਿਆਨ ਨੂੰ ਲੈ ਕੇ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿੱਚ ਪੁੱਛਗਿੱਛ ਸ਼ੁਰੂ ਹੋ ਗਈ ਹੈ। ਕਾਂਗਰਸੀ ਇਸ ਗੱਲ ਤੋਂ ਨਾਰਾਜ਼ ਹਨ। ਉਹ ਪੁਲਿਸ ਸਟੇਸ਼ਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ।
ਇਸ ਦੌਰਾਨ ਸਿਰਫ ਬਾਜਵਾ ਅਤੇ ਉਨ੍ਹਾਂ ਦੇ ਵਕੀਲ ਨੂੰ ਹੀ ਅੰਦਰ ਜਾਣ ਦਿੱਤਾ ਗਿਆ। ਇਸ ਮਗਰੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਿਚ ਕਾਂਗਰਸੀਆਂ ਨੇ ਸਾਈਬਰ ਪੁਲਿਸ ਸਟੇਸ਼ਨ ਦੇ ਬਾਹਰ ਧਰਨਾ ਲਾ ਦਿੱਤਾ ।