Punjab

ਪੰਜਾਬ ਵਿਚ ਆਇਆ ਭੂਚਾਲ, ਘਬਰਾਏ ਲੋਕ ਘਰਾਂ ਵਿਚੋਂ ਆਏ ਬਾਹਰ

ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਣੇ ਦੇਸ਼ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ 12: 20 ਉਤੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ 5.8 ਮਾਪੀ ਗਈ ਹੈ। ਭੂਚਾਲ ਦੇ ਝਟਕਿਆਂ ਤੋਂ ਡਰੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ।  ਲੋਕਾਂ ਨੇ ਘਰਾਂ ਅਤੇ ਦਫਤਰਾਂ ਵਿੱਚ ਝਟਕੇ ਮਹਿਸੂਸ ਕੀਤੇ।

ਫਿਲਹਾਲ ਕਿਸੇ ਵੱਡੇ ਨੁਕਸਾਨ ਦੀ ਖ਼ਬਰ ਨਹੀਂ ਹੈ, ਪਰ ਪ੍ਰਸ਼ਾਸਨ ਸਥਿਤੀ ‘ਤੇ ਨਜ਼ਰ ਰੱਖ ਰਿਹਾ ਹੈ। ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਨੂੰ ਦੱਸਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਹਿੰਦੂਕੁਸ਼ ਦੀਆਂ ਪਹਾੜੀਆਂ ਇਸ ਦਾ ਕੇਂਦਰ ਸਨ।