ਜੰਮੂ ਕਸ਼ਮੀਰ ਵਿੱਚ ਅਤਿਵਾਦੀ ਹਮਲੇ ਤੋਂ ਬਾਅਦ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਵਰਕ ਫਰੌਮ ਹੋਮ ਦਾ ਐਲਾਨ ਕੀਤਾ ਹੈ। ਵਰਕ ਫਰੌਮ ਹੋਮ 27 ਅਪ੍ਰੈਲ ਤੱਕ ਰਹੇਗਾ। ਇਲਾਕੇ ਦੇ ਮੁੱਖ ਸਿੱਖਿਆ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਹੁਕਮ ਜਾਰੀ ਕੀਤਾ। ਹੁਕਮ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਪੈਕੇਜ ਅਧੀਨ ਕੰਮ ਕਰਨ ਵਾਲੇ ਸਾਰੇ ਕਰਮਚਾਰੀਆਂ ਅਤੇ ਜੰਮੂ ਸਥਿਤ ਸਾਰੇ ਰਾਖਵੇਂ ਵਰਗ ਦੇ ਕਰਮਚਾਰੀਆਂ ਨੂੰ ਇਸ ਹਫ਼ਤੇ ਐਤਵਾਰ ਤੱਕ ਤੁਰੰਤ ਪ੍ਰਭਾਵ ਨਾਲ ਘਰ ਤੋਂ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਬਾਰਾਮੂਲਾ ਦੇ ਮੁੱਖ ਸਿੱਖਿਆ ਅਧਿਕਾਰੀ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਪੈਕੇਜ ਅਧੀਨ ਆਉਣ ਵਾਲੇ ਸਾਰੇ ਕਰਮਚਾਰੀਆਂ ਅਤੇ ਜੰਮੂ ਸਥਿਤ ਸਾਰੇ ਰਾਖਵੇਂ ਵਰਗ ਦੇ ਕਰਮਚਾਰੀਆਂ ਨੂੰ ਇਸ ਹਫ਼ਤੇ (27 ਅਪ੍ਰੈਲ ਤੱਕ) ਤੁਰੰਤ ਪ੍ਰਭਾਵ ਨਾਲ ਘਰੋਂ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹੁਕਮ ਵਿੱਚ ਅੱਗੇ ਕਿਹਾ ਗਿਆ ਹੈ ਕਿ ਸਾਰੇ ਸਬੰਧਤ ਕਰਮਚਾਰੀ ਇਸ ਸਮੇਂ ਦੌਰਾਨ ਕੰਮ ਕਰਨ ਲਈ ਉਪਲਬਧ ਰਹਿਣਗੇ।
ਦਰਅਸਲ, ਇਹ ਹੁਕਮ ਮੰਗਲਵਾਰ ਨੂੰ ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਸਾਵਧਾਨੀ ਵਜੋਂ ਜਾਰੀ ਕੀਤਾ ਗਿਆ ਹੈ