India International

ਸਿੰਧੂ ਜਲ ਸਮਝੌਤੇ ਬਾਰੇ ਭਾਰਤ ਦੇ ਫੈਸਲੇ ‘ਤੇ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਨੇ ਕੀ ਕਿਹਾ?

ਜੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਦਹਿਸ਼ਤਗਰਦਾਂ ਵੱਲੋਂ 26 ਸੈਲਾਨੀਆਂ ਦੀ ਜਾਨ ਲੈਣ ਵਾਲੇ ਹਮਲੇ ਤੋਂ ਦੋ ਦਿਨ ਮਗਰੋਂ ਪਾਕਿਸਤਾਨ ਸਰਕਾਰ ਦੇ ਅਧਿਕਾਰਤ ਐਕਸ ਖਾਤੇ ਨੂੰ ਭਾਰਤ ਵਿਚ ਬਲਾਕ ਕਰ ਦਿੱਤਾ ਗਿਆ ਹੈ ਕਿਉਂਕਿ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਨੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਦੇ ਪਾਕਿਸਤਾਨ ਨਾਲ ਆਪਣੇ ਸਬੰਧਾਂ ਨੂੰ ਸੀਮਤ ਕਰਨ ਦੇ ਫੈਸਲੇ ‘ਤੇ ਇੱਕ ਬਿਆਨ ਦਿੱਤਾ ਹੈ।

ਬੀਬੀਸੀ ਦੇ ਅਨੁਸਾਰ, ਇਸਹਾਕ ਡਾਰ ਨੇ ਪਾਕਿਸਤਾਨ ਦੇ ਇੱਕ ਨਿੱਜੀ ਚੈਨਲ ‘ਤੇ ਕਿਹਾ ਕਿ ‘ਭਾਰਤ ਵੱਲੋਂ ਕੀਤੇ ਗਏ ਐਲਾਨ ਬਚਕਾਨਾ ਹਨ ਅਤੇ ਗੰਭੀਰਤਾ ਦੀ ਘਾਟ ਨੂੰ ਦਰਸਾਉਂਦੇ ਹਨ।’ “ਭਾਰਤ ਹਰ ਘਟਨਾ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਉਂਦਾ ਹੈ ਅਤੇ ਪਹਿਲਾਂ ਵਾਂਗ, ਇਸ ਵਾਰ ਵੀ ਦੋਸ਼ ਦੀ ਖੇਡ ਪਾਕਿਸਤਾਨ ‘ਤੇ ਮੜ੍ਹਨ ਦੀ ਕੋਸ਼ਿਸ਼ ਕੀਤੀ ਗਈ ਹੈ।”

ਉਨ੍ਹਾਂ ਕਿਹਾ ਹੈ, “ਅਸੀਂ ਮੀਟਿੰਗ ਵਿੱਚ ਭਾਰਤ ਨੂੰ ਢੁਕਵਾਂ ਜਵਾਬ ਦੇਵਾਂਗੇ, ਇਹ ਜਵਾਬ ਘੱਟ ਨਹੀਂ ਹੋਵੇਗਾ।” ਸਿੰਧੂ ਜਲ ਸਮਝੌਤੇ ਬਾਰੇ, ਇਸਹਾਕ ਡਾਰ ਨੇ ਕਿਹਾ ਕਿ ਇਸ ਮੁੱਦੇ ‘ਤੇ ਸਾਡੀ ਭਾਰਤ ਨਾਲ ਲੰਬੇ ਸਮੇਂ ਤੋਂ ਸਮੱਸਿਆ ਹੈ।

ਇਸ਼ਾਕ ਡਾਰ ਦਾ ਕਹਿਣਾ ਹੈ ਕਿ ਜੇਕਰ ਭਾਰਤ ਕੋਲ ਸਬੂਤ ਹਨ ਤਾਂ ਉਨ੍ਹਾਂ ਨੂੰ ਸਾਹਮਣੇ ਲਿਆਂਦਾ ਜਾਣਾ ਚਾਹੀਦਾ ਹੈ। ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਇੱਕ ਅੱਤਵਾਦੀ ਹਮਲਾ ਹੋਇਆ। ਇਸ ਹਮਲੇ ਵਿੱਚ 26 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹੋਏ ਹਨ।

ਇਸ ਤੋਂ ਬਾਅਦ, ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਦਹਾਕਿਆਂ ਪੁਰਾਣੀ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਪਾਕਿਸਤਾਨੀ ਨਾਗਰਿਕਾਂ ਨੂੰ 1 ਮਈ ਤੱਕ ਭਾਰਤ ਛੱਡਣ ਦਾ ਹੁਕਮ ਦਿੱਤਾ ਹੈ।